IG ਸੁਖਚੈਨ ਗਿੱਲ ਨੇ ਅੰਮ੍ਰਿਤਪਾਲ ਮਾਮਲੇ ‘ਤੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਸਿੰਘ ਫਰਾਰ ਹੋਇਆ ਹੈ ਉਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆਹੈ। ਇਨ੍ਹਾਂ ਚਾਰਾਂ ਨੇ ਉਸ ਦੀ ਫਰਾਰੀ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੁਲਸ ਨੇ ਮੁਲਜ਼ਮ ਮਨਪ੍ਰੀਤ ਮੰਨਾ ਤੋਂ ਬ੍ਰੀਜ਼ਾ ਕਾਰ ਬਰਾਮਦ ਕਰ ਲਈ ਹੈ।
ਆਈ. ਜੀ. ਨੇ ਕਿਹਾ ਕਿ ਜਾਂਚ ਵਿਚ ਇਕ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਅੰਮ੍ਰਿਤਪਾਲ ਨੰਗਲ ਅੰਬੀਆਂ ਪਿੰਡ ਪਹੁੰਚਿਆ ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਉਸ ਨੇ ਪਹਿਲਾਂ ਕੱਪੜੇ ਬਦਲੇ। ਉਥੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲਦਿਆਂ ਪੈਂਟ-ਸ਼ਰਟ ਪਾਈ ਅਤੇ ਤਲਵਾਰ ਵੀ ਉਥੇ ਹੀ ਛੱਡ ਦਿੱਤੀ। ਜਿੱਥੋਂ ਉਸ ਦੀ ਮਦਦ ਤਿੰਨ ਹੋਰ ਵਿਅਕਤੀਆਂ ਨੇ ਕੀਤੀ ਅਤੇ ਇਹ ਚਾਰ ਜਣੇ ਦੋ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h