Delhi MLA Salary Increase: ਮਾਰਚ ਦੇ ਮਹੀਨੇ ਦਿੱਲੀ ਦੇ ਵਿਧਾਇਕਾਂ ਲਈ ਖੁਸ਼ਖਬਰੀ ਹੈ। ਵਿਧਾਇਕਾਂ ਦੀ ਤਨਖਾਹ 66 ਫੀਸਦੀ ਤੱਕ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਜਿਨ੍ਹਾਂ ਨੂੰ 54,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਸੀ, ਹੁਣ ਉਨ੍ਹਾਂ ਨੂੰ 90,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਪਿਛਲੇ ਸਾਲ ਜੁਲਾਈ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਿਧਾਇਕਾਂ ਅਤੇ ਮੁੱਖ ਮੰਤਰੀ ਦੀ ਤਨਖਾਹ ਵਧਾਉਣ ਦੇ ਦਿੱਲੀ ਵਿਧਾਨ ਸਭਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਨਖਾਹ ‘ਚ 100 ਫੀਸਦ ਤੋਂ ਵੱਧ ਦਾ ਵਾਧਾ ਹੋਇਆ।
ਦਰਅਸਲ, ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ, ਨਿਆਂ ਤੇ ਵਿਧਾਨਿਕ ਮਾਮਲਿਆਂ ਦੇ ਵਿਭਾਗ ਵੱਲੋਂ ਤਨਖਾਹ ਵਾਧੇ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਵਿਧਾਇਕਾਂ ਤੇ ਮੁੱਖ ਮੰਤਰੀ ਦੇ ਨਾਲ-ਨਾਲ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਤਨਖਾਹਾਂ ਵੀ ਵਧ ਗਈਆਂ ਹਨ। ਹੁਣ ਮੁੱਖ ਮੰਤਰੀ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ 1,70,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਜ਼ਿਕਰਯੋਗ ਹੈ ਕਿ ਪਿਛਲੇ 11 ਸਾਲਾਂ ‘ਚ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ‘ਚ ਇਹ ਪਹਿਲਾ ਵਾਧਾ ਹੈ। ਮੰਤਰੀਆਂ, ਵਿਧਾਇਕਾਂ, ਚੀਫ਼ ਵ੍ਹਿਪ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀਆਂ ਤਨਖਾਹਾਂ ਵਧਾਉਣ ਲਈ ਪੰਜ ਵੱਖ-ਵੱਖ ਬਿੱਲ ਪੇਸ਼ ਕੀਤੇ ਗਏ। ਇਨ੍ਹਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ ਤੇ ਹੁਣ ਮਨਜ਼ੂਰੀ ਮਿਲਣ ਨਾਲ ਇਹ ਪ੍ਰਸਤਾਵ ਪ੍ਰਭਾਵੀ ਹੋ ਗਏ।
Following the assent of the President to the Members of the Legislative Assembly of the National Capital Territory of Delhi (Salaries, Allowance, Pension, etc.) Act, 1994, Department of Law, Justice & Legislative Affairs, Delhi Govt issues notification to amend salaries,… https://t.co/1NqlsStnzY pic.twitter.com/qjYLyDDN0Q
— ANI (@ANI) March 13, 2023
ਦੱਸ ਦੇਈਏ ਕਿ ਇਸ ਸਮੇਂ ਇੱਕ ਵਿਧਾਇਕ ਨੂੰ 12,000 ਰੁਪਏ ਮਹੀਨਾ ਤਨਖਾਹ ਮਿਲਦੀ ਸੀ, ਜੋ ਹੁਣ ਵਧ ਕੇ 30,000 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ, ਮੰਤਰੀਆਂ, ਸਪੀਕਰ ਅਤੇ ਡਿਪਟੀ ਸਪੀਕਰ, ਚੀਫ਼ ਵ੍ਹਿਪ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਬੇਸਿਕ ਤਨਖਾਹ 300 ਫੀਸਦੀ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਹੈ।
ਅਜਿਹੇ ‘ਚ ਹੁਣ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਕੇ ਸਾਰੇ ਸਰਕਾਰੀ ਭੱਤਿਆਂ ਸਮੇਤ 90,000 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਧਾਨ ਸਭਾ ਸਪੀਕਰ, ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਤਨਖਾਹ 1,70,000 ਰੁਪਏ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h