ਮੋਹਾਲੀ: ਮੋਹਾਲੀ ਪੁਲਸ ਨੇ ਵੱਡੀ ਪੱਧਰ ‘ਤੇ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 20 ਤੋਂ ਵੱਧ ਪਿਸਤੌਲਾਂ ਸਮੇਤ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਇਹ ਨਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਆ ਰਹੇ ਸੀ। ਇਸ ਬਾਰੇ ਮੋਹਾਲੀ ਐਸਐਸਪੀ ਵਿਵੇਕ ਸੋਨੀ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਦੋ ਮੁਲਜ਼ਮਾਂ ਅਨਿਲ ਰਾਜੂ ਅਤੇ ਅਨਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸ.ਐਸ.ਪੀ. ਮੋਹਾਲੀ ਨੇ ਵੀ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 30 ਅਤੇ 32 ਬੋਰ ਦੇ ਹਥਿਆਰ ਬਰਾਮਦ ਹੋਏ ਹਨ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਵੱਡੇ ਗੈਂਗਸਟਰਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਨਾਲ ਹਥਿਆਰਾਂ ਦਾ ਲੈਣ-ਦੇਣ ਕਰਦੇ ਸਨ।
ਐਸ.ਐਸ.ਪੀ. ਮੋਹਾਲੀ ਨੇ ਦੱਸਿਆ ਕਿ ਮੁਲਜ਼ਮਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੇ ਗਠਜੋੜ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੋਹਾਲੀ ਪੁਲਿਸ ਨੇ ਵੱਡੀ ਪੱਧਰ ‘ਤੇ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 20 ਤੋਂ ਵੱਧ ਪਿਸਤੌਲਾਂ ਸਮੇਤ ਖਤਰਨਾਕ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੁਲਜ਼ਮ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆ ਰਹੇ ਸਨ। ਮੋਹਾਲੀ ਪੁਲਿਸ ਨੇ ਮੱਧ ਪ੍ਰਦੇਸ਼ ਬਾਰਡਰ ਕੋਲ ਕਾਰਵਾਈ ਕੀਤੀ ਹੈ। ਇਸ ਦੌਰਾਨ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ‘ਤੇ ਵੀ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: ਵੱਧ ਰਹੇ ਪ੍ਰਦੂਸ਼ਣ ਤੋਂ ਨਜਿੱਠਣ ਲਈ ਦਿੱਲੀ ਸਰਕਾਰ ਦੀਆਂ ਤਿਆਰੀਆਂ, ਹੁਣ 50 ਫੀਸਦ ਕਰਮਚਾਰੀ ਕਰਨਗੇ WFH
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h