ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਜਾਂਚ ਕਰੇਗੀ। ਸਰਕਾਰ ਨੇ ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਬਣਾਈ ਹੈ। ਹਾਲਾਂਕਿ ਸਿਰਫ ਇਸ ਦਾ ਮੁਖੀ ਹੀ ਬਦਲਿਆ ਗਿਆ ਹੈ, ਜਦਕਿ ਬਾਕੀ ਸਾਰੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨਹੀਂ ਬਦਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਵਿਰੁੱਧ 20 ਦਸੰਬਰ 2021 ਨੂੰ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮਈ ਅਤੇ ਅਗਸਤ 2022 ਦੇ ਦਫ਼ਤਰੀ ਹੁਕਮਾਂ ਦੇ ਆਧਾਰ ‘ਤੇ ਹੁਣ ਇਸ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਅਗਵਾਈ ਪਟਿਆਲਾ ਦੇ ਆਈਜੀ ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ। ਪੰਜਾਬ ਦੇ ਡੀਜੀਪੀ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h