ਐਤਵਾਰ, ਮਾਰਚ 8, 2026 06:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

11 ਦੋਸ਼ੀਆਂ ਦੀ ਰਿਹਾਈ ’ਤੇ ਛਲਕਿਆ ਬਿਲਕਿਸ ਬਾਨੋ ਦਾ ਦਰਦ, ਕਿਹਾ- ‘ਮੇਰੇ ਕੋਲ ਸ਼ਬਦ ਨਹੀਂ ਹਨ, ਬਸ ਹੈਰਾਨ ਹਾਂ’

11 ਦੋਸ਼ੀਆਂ ਦੀ ਰਿਹਾਈ ’ਤੇ ਛਲਕਿਆ ਬਿਲਕਿਸ ਬਾਨੋ ਦਾ ਦਰਦ, ਕਿਹਾ- ‘ਮੇਰੇ ਕੋਲ ਸ਼ਬਦ ਨਹੀਂ ਹਨ, ਬਸ ਹੈਰਾਨ ਹਾਂ’

by propunjabtv
ਅਗਸਤ 18, 2022
in Featured, Featured News, ਦੇਸ਼
0

ਗੁਜਰਾਤ ’ਚ 2002 ’ਚ ਗੋਧਰਾ ਕਾਂਡ ਮਗਰੋਂ ਹੋਏ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ 7 ਲੋਕਾਂ ਨਾਲ ਜੁੜੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਮੇਰਾ ਨਿਆਂ ’ਤੇ ਜੋ ਭਰੋਸਾ ਸੀ, ਉਹ ਡਿੱਗ ਗਿਆ ਹੈ। ਬਾਨੋ ਨੇ ਗੁਜਰਾਤ ਸਰਕਾਰ ਤੋਂ ਇਸ ਫ਼ੈਸਲੇ ਨੂੰ ਵਾਪਸ ਲੈਣ ਅਤੇ ਬਿਨਾਂ ਡਰ ਦੇ ਜ਼ਿੰਦਗੀ ਜਿਊਣ ਦਾ ਅਧਿਕਾਰ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- WHO ਦਾ ਵੱਡਾ ਖ਼ੁਲਾਸਾ, ਕਿਹਾ- 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ ਮੰਕੀਪਾਕਸ ਵੈਕਸੀਨ

ਦੱਸ ਦੇਈਏ ਕਿ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ-ਜ਼ਿਨਾਹ ਅਤੇ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ ਦੇ ਕਤਲ ਦੇ ਮਾਮਲੇ ਦੇ ਦੋਸ਼ੀ ਸਾਰੇ 11 ਲੋਕਾਂ ਨੂੰ ਭਾਜਪਾ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਮੁਆਫ਼ੀ ਨੀਤੀ ਤਹਿਤ ਮੁਆਫ਼ੀ ਦੇ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੋਧਰਾ ਸਬ-ਜੇਲ ’ਚੋਂ ਰਿਹਾਅ ਕਰ ਦਿੱਤਾ ਗਿਆ।

ਬਿਲਕਿਸ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਦੱਸਿਆ ਗਲਤ
ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕਰਦੇ ਹੋਏ ਬਿਲਕਿਸ ਨੇ ਕਿਹਾ ਕਿ ਇੰਨਾ ਵੱਡਾ ਅਤੇ ਅਨਿਆਪੂਰਨ ਫ਼ੈਸਲਾ ਕਰਨ ਤੋਂ ਪਹਿਲਾਂ ਕਿਸੇ ਨੇ ਉਨ੍ਹਾਂ ਦੀ ਸੁਰੱਖਿਆ ਦੇ ਬਾਰੇ ’ਚ ਨਹੀਂ ਸੋਚਿਆ। ਬਿਲਕਿਸ ਬਾਨੋ ਦੀ ਵਕੀਲ ਸ਼ੋਭਾ ਨੇ ਉਨ੍ਹਾਂ ਵਲੋਂ ਇਕ ਬਿਆਨ ਜਾਰੀ ਕੀਤਾ। ਬਿਆਨ ’ਚ ਬਿਲਕਿਸ ਨੇ ਕਿਹਾ ਕਿ 2 ਦਿਨ ਪਹਿਲਾਂ 15 ਅਗਸਤ 2022 ਨੂੰ ਜਦੋਂ ਮੈਂ ਸੁਣਿਆ ਕਿ ਮੇਰੇ ਪਰਿਵਾਰ ਅਤੇ ਮੇਰੀ ਜ਼ਿੰਦਗੀ ਨੂੰ ਬਰਬਾਦ ਕਰਨ ਵਾਲੇ, ਮੇਰੇ ਤੋਂ ਮੇਰੀ 3 ਸਾਲ ਦੀ ਬੱਚੀ ਖੋਹਣ ਵਾਲੇ 11 ਦੋਸ਼ੀਆਂ ਨੂੰ ਆਜ਼ਾਦ ਕਰ ਦਿੱਤਾ ਗਿਆ ਹੈ। ਮੇਰੀਆਂ ਅੱਖਾਂ ਅੱਗੇ 20 ਸਾਲ ਪੁਰਾਣਾ ਭਿਆਨਕ ਮੰਜ਼ਰ ਸਾਹਮਣੇ ਆ ਗਿਆ। ਬਿਲਕਿਸ ਨੇ ਕਿਹਾ, ‘‘ਮੇਰੇ ਕੋਲ ਸ਼ਬਦ ਨਹੀਂ ਹਨ, ਮੈਂ ਹੁਣ ਵੀ ਹੈਰਾਨ ਹਾਂ।’’

ਇਹ ਵੀ ਪੜ੍ਹੋ- ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਖ਼ਿਲਾਫ਼ ਗਲਤ ਸੂਚਨਾ ਫੈਲਾਉਣ ਵਾਲੇ 8 ਯੂਟਿਊਬ ਚੈਨਲ ਕੀਤੇ ਬਲਾਕ

ਬਿਲਕਿਸ ਬਾਨੋ ਨੇ ਬਿਆਨ ਕੀਤਾ ਦਰਦ

ਬਿਲਕਿਸ ਨੇ ਕਿਹਾ ਕਿ ਉਹ ਸਿਰਫ਼ ਇੰਨਾ ਹੀ ਕਹਿ ਸਕਦੀ ਹੈ, ‘‘ਕਿਸੀ ਔਰਤ ਲਈ ਨਿਆਂ ਕਿਵੇਂ ਖ਼ਤਮ ਹੋ ਸਕਦਾ ਹੈ?’’ ਮੈਂ ਆਪਣੇ ਦੇਸ਼ ਦੀ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ। ਮੈਂ ਨਿਆਂ ਤੰਤਰ ’ਤੇ ਭਰੋਸਾ ਕੀਤਾ ਅਤੇ ਮੈਂ ਹੌਲੀ-ਹੌਲੀ ਆਪਣੇ ਭਿਆਨਕ ਅਤੀਤ ਨਾਲ ਜਿਊਣਾ ਸਿੱਖ ਰਹੀ ਸੀ। ਦੋਸ਼ੀਆਂ ਦੀ ਰਿਹਾਈ ਨੇ ਮੇਰੀ ਸ਼ਾਂਤੀ ਖੋਹ ਲਈ ਅਤੇ ਨਿਆਂ ਤੋਂ ਮੇਰਾ ਭਰੋਸਾ ਡਿੱਗ ਗਿਆ ਹੈ। ਬਿਲਕਿਸ ਨੇ ਅੱਗੇ ਕਿਹਾ ਕਿ ਮੇਰਾ ਦੁੱਖ ਅਤੇ ਮੇਰਾ ਟੁੱਟ ਰਿਹਾ ਭਰੋਸਾ ਸਿਰਫ਼ ਮੇਰੀ ਸਮੱਸਿਆ ਨਹੀਂ ਹੈ, ਸਗੋਂ ਇਸ ਦਾ ਰਾਬਤਾ ਅਦਾਲਤਾਂ ’ਚ ਨਿਆਂ ਲਈ ਲੜ ਰਹੀਆਂ ਸਾਰੀਆਂ ਔਰਤਾਂ ਨਾਲ ਹੈ। ਬਿਲਕਿਸ ਨੇ ਸੂਬਾ ਸਰਕਾਰ ਤੋਂ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਮੁਖਤਾਰ ਅੰਸਾਰੀ ’ਤੇ ਵੱਡੀ ਕਾਰਵਾਈ, ED ਨੇ ਲਖਨਊ ਸਮੇਤ ਕਈ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

ਗੁਜਰਾਤ ਸਰਕਾਰ ਤੋਂ ਕੀਤੀ ਇਹ ਅਪੀਲ

ਬਿਲਕਿਸ ਨੇ ਕਿਹਾ ਕਿ ਮੈਂ ਗੁਜਰਾਤ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕਰਦੀ ਹਾਂ। ਸ਼ਾਂਤੀ ਅਤੇ ਡਰ ਤੋਂ ਰਹਿਤ ਜ਼ਿੰਦਗੀ ਜਿਊਣ ਦਾ ਮੇਰਾ ਹੱਕ ਵਾਪਸ ਕਰੋ। ਕਿਰਪਾ ਕਰਕੇ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਓ। ਜ਼ਿਕਰਯੋਗ ਹੈ ਕਿ ਮੁੰਬਈ ਦੀ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੇ ਕਤਲ ਦੇ ਮਾਮਲੇ ’ਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿਚ ਬੰਬੇ ਹਾਈ ਕੋਰਟ ਨੇ ਉਨ੍ਹਾਂ ਦੀ ਦੋਸ਼ ਸਿੱਧੀ ਨੂੰ ਬਰਕਰਾਰ ਰੱਖਿਆ ਸੀ।

Tags: 11 convictsBilkis Banojust shocked
Share233Tweet146Share58

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.