ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਨੀਵਾਰ ਭਾਵ ਅੱਜ ਲੁਧਿਆਣਾ ਪਹੁੰਚੇ।ਉਨ੍ਹਾਂ ਦਾ ਪੂਰਾ ਦਿਨ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਸੀ।ਦੱਸ ਦੇਈਏ ਕਿ ਉਨ੍ਹਾਂ ਦੀਆਂ ਮੀਟਿੰਗਾਂ ਭਾਰਤੀ ਜਨਤਾ ਪਾਰਟੀ ਦੇ ਉਦਯੋਗ ਸੈੱਲ ਦੇ ਪੰਜਾਬ ਦੇ ਅਹੁਦੇਦਾਰਾਂ ਅਤੇ ਨੇਤਾਵਾਂ ਨਾਲ ਸੀ।ਜਿਸਦੇ ਚਲਦਿਆਂ ਉਨ੍ਹਾਂ ਦੀ ਇੱਕ ਹੋਟਲ ਅੰਦਰ ਟਰੇਡ ਯੂਨੀਅਨਾਂ ਨਾਲ ਬੈਠਕ ਚੱਲ ਰਹੀ ਸੀ ਤਾਂ ਬਾਹਰ ਕਿਸਾਨਾਂ ਵਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਭਾਜਪਾ ਨੂੰ ਚੈਲੰਜ ਕਰਦੇ ਹਨ ਕਿ ਉਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਨਾਮਜ਼ਦਗੀ ਤੱਕ ਨਹੀਂ ਭਰਨ ਦੇਣਗੇ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੇ ਹਨ ਪਰ ਕਿਸਾਨ ਯੂਨੀਅਨਾਂ ਇਹ ਕਦੇ ਨਹੀਂ ਹੋਣ ਦੇਣਗੀਆਂ।ਇਸ ਮੌਕੇ ਹੋਟਲ ਦੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।