ਮਾਈ ਹੀਰਾਂ ਗੇਟ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ‘ਚ ਇੱਕ ਬੈਠਕ ਬੁਲਾਈ ਗਈ ਸੀ, ਪਰ ਇਸਦੀ ਭਿਣਕ ਕਿਸਾਨ ਸੰਗਠਨਾਂ ਨੂੰ ਲੱਗਦੇ ਹੀ ਭਾਰੀ ਗਿਣਤੀ ‘ਚ ਕਿਸਾਨ ਪਹੁੰਚ ਗਏ ਅਤੇ ਹੰਗਾਮਾ ਕਰ ਦਿੱਤਾ।ਪੁਲਿਸ ਨੇ ਇਸ ਸੰਭਾਵਨਾ ਦੇ ਮੱਦੇਨਜ਼ਰ ਇੱਥੇ ਪਹਿਲਾਂ ਤੋਂ ਹੀ ਬੈਰੀਕੇਡਿੰਗ ਕੀਤੀ ਹੋਈ ਸੀ,
ਪਰ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਪਾਰ ਕੀਤਾ ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਦੌਰਾਨ ਧੱਕਾ-ਮੁੱਕੀ ਹੋ ਗਈ।ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਦੀ ਮਹਿਲਾ ਸਹਿਯੋਗੀਆਂ ਦੇ ਨਾਲ ਬਦਸਲੂਕੀ ਕੀਤੀ ਹੈ।ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੰਤੁਸ਼ਟ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।