ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ-ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।ਦਰਅਸਲ, ਅੱਜ ਹਿੰਸਾ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬੀਜੇਪੀ ਨੇਤਾ ਤਰੁਣ ਚੁੱਘ ਦੇ ਘਰ ਦਾ ਘਿਰਾਉ ਕੀਤਾ।ਦੂਜੇ ਪਾਸੇ ਪ੍ਰਸ਼ਾਸਨ ਨੇ ਪੂਰੀ ਮੁਸਤੈਦੀ ਨਾਲ ਉਨ੍ਹਾਂ ਨੂੰ ਰੋਕਣ ਦੀ ਰਣਨੀਤੀ ਬਣਾਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਯੂਪੀ ਦੇ ਲਖੀਮਪੁਰ ਖੀਰੀ ‘ਚ ਭਾਜਪਾ ਦੇ ਮੰਤਰੀ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਗਈ ਸੀ।ਜਿਸ ਦੌਰਾਨ 4 ਕਿਸਾਨ ਸ਼ਹੀਦ ਹੋ ਗਏ ਸਨ।ਜਿਸ ਨਾਲ ਪੰਜਾਬ, ਸਮੇਤ ਸੂਬਿਆਂ ‘ਚ ਭਾਜਪਾ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।