ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਅੱਜ ਮੁੜ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਬੀਜੇਪੀ ਦੇ ਕੌਮੀ ਵਾਇਸ ਪ੍ਰੈਜ਼ੀਡੈਂਟ ਮੁਕੁਲ ਰਾਏ ਅਤੇ ਉਨ੍ਹਾਂ ਦੇ ਬੇਟੇ ਸੁਭਰੰਸ਼ ਰਾਏ ਲਗਭਗ ਚਾਰ ਸਾਲਾਂ ਬਾਅਦ ਅੱਜ ਘਰ ਪਰਤੇ ਹਨ। ਟੀਐਮਸੀ ਛੱਡ ਕੇ ਨਵੰਬਰ 2017 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਮੁਕੁਲ ਰਾਏ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਹੋਏ।