ਆਮ ਆਦਮੀ ਪਾਰਟੀ ਦੇ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ |ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨੇ ਸਾਧੇ ਗਏ ਹਨ | ‘ਆਪ’ ਦੇ ਵੱਲੋਂ ਬਿਜਲੀ ਸੰਕਟ ਦੇ ਮੁੱਦੇ ‘ਤੇ ਗੱਲਬਾਤ ਕੀਤੀ ਗਈ ਕਿਹਾ ਕਿ ਇਡੰਸਟੀ ਬੰਦ ਹੋਣ ਤੇ ਆਈ ਪਈ ਹੈ ਕੈਪਟਨ ਸਰਕਾਰ ਦੀਆਂ ਨਕਾਮੀਆਂ ਕਰਕੇ ਇਹ ਸਭ ਹੋ ਰਿਹਾ ਹੈ | ਦਿੱਲੀ ਦੇ ਵਿੱਚ ਕੇਜਰੀਵਾਲ ਸਰਕਾਰ ਕਰ ਕੇ 1 ਵੀ ਬਿਜਲੀ ਦਾ ਕੱਟ ਨਹੀਂ ਲੱਗਿਆ | ਇਸ ਦੇ ਨਾਲ ਹੀ ‘ਆਪ’ ਨੇ ਕਿਹਾ ਜੇਕਰ ਕੈਪਟਨ ਅਮਰਿੰਦਰ ਸਿੰਘ ਤੋਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਨਹੀਂ ਪੂਰੀਆਂ ਕੀਤੀਆਂ ਜਾ ਸਕਦੀਆਂ ਤਾਂ ਉਹ ਅਸਤੀਫ਼ਾ ਦੇ ਕੇ ਦਿੱਲੀ ਚੱਲ ਜਾਣ ਕਿਉਂਕਿ ਉਹ ਆਪਣਾ ਕਲੇਸ਼ ਸੁਲਝਾ ਰਹੇ ਹਨ ਲੋਕਾਂ ਦੀਆਂ ਦਿੱਕਤਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਚਿੰਤਾ ਨਹੀਂ ਹੈ |
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿੱਚ BJP ਦੇ ਉਹ ਲੀਡਰ ਸ਼ਾਮਿਲ ਹੋਏ ਜਿੰਨਾ ਨੇ ਕਿਸਾਨੀ ਅੰਦੋਲਨ ਦੇ ਸ਼ੁਰੂ ਦੇ ਵਿੱਚ ਹੀ ਅਸਤੀਫ਼ਾ ਦੇ ਦਿੱਤਾ ਸੀ |ਜਿਸ ਤੋਂ ਬਾਅਦ ਹੁਣ 2022 ਦੀਆਂ ਚੋਣਾ ਆਉਣ ਤੋਂ ਪਹਿਲਾ ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ | ਇਸ ਪ੍ਰੈੱਸ ਕਾਨਫਰੰਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਦੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਣਾ ਸਾਡੇ ਲਈ ਬਹੁਤ ਵੱਡੀ ਗੱਲ ਹੈ ਕਿਉਂਕਿ BJP ਦੇ ਵਿੱਚ ਵੀ ਉਹ ਚੰਗੇ ਅਹੁਦੇ ਦੇ ਲੀਡਰ ਰਹੇ ਸਨ |
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ‘ਆਪ’ ਦੇ ਵਿੱਚ ਸ਼ਾਮਿਲ ਹੋਣ ਤੇ ਉਹ ਪਾਰਟੀ ਦਾ ਧੰਨਵਾਦ ਕਰਦਾ ਹੈ ਅਤੇ ਉਸ ਦੀ ਖ਼ੁਦ ਵੀ ਇੱਛਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਣ | ਪਾਰਟੀ ਦੇ ਵਿੱਚ ਸ਼ਾਮਿਲ ਹੁੰਦਿਆਂ ਹੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਿਵੇਂ ਕੇਜਰੀਵਾਲ ਨੇ ਦਿੱਲੀ ਦੇ ਵਿੱਚ ਲੋਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ ਉਸੇ ਤਰਾਂ ‘ਆਪ’ ਦੀ 2022 ਦੇ ਵਿੱਚ ਸਰਕਾਰ ਬਣਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਵੀ ਲੋਕਾਂ ਦੀਆਂ ਸਾਰੀਆਂ ਮੰਗਾ ਮੰਨੇਗੀ |