ਮੋਦੀ ਸਰਕਾਰ ਵਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕੀਤਾ ਸੀ ਪਰ ਪਿਛਲੇ 1 ਸਾਲ ਤੋਂ ਕਿਸਾਨ ਸੜਕਾਂ ‘ਤੇ ਰੁਲ ਰਹੇ ਹਨ।ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਕਾਲ ‘ਚ ਕਿਸਾਨ ਵਿਚਾਰੇ ਬਹੁਤ ਪ੍ਰੇਸ਼ਾਨ ਹਨ ਅਤੇ ਪਾਰਟੀ ਨੇ ਚੋਣ ਮੈਨੀਫੈਸਟੋ ‘ਚ ਸਭ ਤੋਂ ਵੱਧ ਵਾਅਦੇ ਕਿਸਾਨਾਂ ਨਾਲ ਹੀ ਕੀਤੇ ਸਨ।
ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਕਿਸਾਨ ਦੇਸ਼ ਲਈ ਅਨਾਜ ਪੈਦਾ ਕਰਦਾ ਹੈ ਅਤੇ ਵਿਕਾਸ ਲਈ ਆਪਣੀ ਜ਼ਮੀਨ ਵੀ ਦਿੰਦਾ ਹੈ, ਪਰ ਸਰਕਾਰ ਉਸ ਨੂੰ ਸਹੀ ਮੁਆਵਜ਼ਾ ਨਹੀਂ ਦਿੰਦੀ।ਇਹ ਅਫਸੋਸ ਦੀ ਗੱਲ ਹੈ ਕਿ ਕੇਂਦਰ ਅਤੇ ਰਾਜ ਦੋਵਾਂ ‘ਚ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਕਿਸਾਨ ਦੀ ਹਾਲਤ ਬੱਦ ਤੋਂ ਬਦਤਰ ਹੈ।