ਵੀਰਵਾਰ, ਨਵੰਬਰ 5, 2026 06:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

by Pro Punjab Tv
ਜੁਲਾਈ 21, 2026
in Featured, Featured News, ਪੰਜਾਬ, ਰਾਜਨੀਤੀ
0

*ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰਾਸ਼ਨ ਕਾਰਡ ਜਾਰੀ ਕਰਨ ਵਿੱਚ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਪਹਿਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਾਗਰਿਕ ਸੇਵਾ ਕੇਂਦਰਾਂ, ਆਨਲਾਈਨ ਜਾਂ ਵਿਭਾਗ ਦੀ ਵੈੱਬਸਾਈਟ ਰਾਹੀਂ ਕਰ ਸਕਦੇ ਹਨ ਅਪਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*’ਮੇਰੀ ਰਸੋਈ’ ਸਕੀਮ ਤਹਿਤ 32 ਲੱਖ ਤੋਂ ਵੱਧ ਪਰਿਵਾਰ ਪਹਿਲਾਂ ਹੀ ਲੈ ਰਹੇ ਹਨ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 21 ਜੁਲਾਈ,2026*

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ‘ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।
ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਦਿੱਤੀ ਜਾਵੇਗੀ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਦੀ ਇਹ ਪਾਰਦਰਸ਼ੀ ਮੁਹਿੰਮ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਦੋਹਰੇ ਸਿਧਾਂਤਾਂ ‘ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਰਾਸ਼ਨ ਕਾਰਡ ਪ੍ਰਣਾਲੀ ਵਿੱਚ 10 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਜੋੜ ਰਿਹਾ ਹੈ, ਜੋ ਕਿ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਖੁਰਾਕ ਸੁਰੱਖਿਆ ਮੁਹਿੰਮਾਂ ਵਿੱਚੋਂ ਇੱਕ ਹੈ। ਇਹਨਾਂ ਵਿੱਚੋਂ ਲਗਭਗ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਕਵਰ ਕੀਤਾ ਜਾਵੇਗਾ, ਜਦੋਂ ਕਿ ਹੋਰ 7 ਲੱਖ ਯੋਗ ਲਾਭਪਾਤਰੀਆਂ ਨੂੰ ਨਵੀਆਂ ਅਰਜ਼ੀਆਂ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਨੂੰ ਜੋੜ ਕੇ ਇਸ ਸਕੀਮ ਹੇਠ ਲਿਆਂਦਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਹ ਪ੍ਰਕਿਰਿਆ ਭ੍ਰਿਸ਼ਟਾਚਾਰ ਤੇ ਸਿਆਸੀ ਪ੍ਰਭਾਵ ਤੋਂ ਮੁਕਤ ਰਹੇ। ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਪੈਸੇ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਨਹੀਂ ਦਿੱਤੀਆਂ ਜਾਂਦੀਆਂ। ਇਸੇ ਤਰ੍ਹਾਂ ਰਾਸ਼ਨ ਕਾਰਡ ਵੀ ਹੁਣ ਸਿਫ਼ਾਰਸ਼ਾਂ, ਵਿਚੋਲਿਆਂ ਜਾਂ ਰਿਸ਼ਵਤ ‘ਤੇ ਨਿਰਭਰ ਨਹੀਂ ਹੋਣਗੇ। ਹਰੇਕ ਬਿਨੈਕਾਰ ਦਾ ਮੁਲਾਂਕਣ ਇੱਕੋ ਪਾਰਦਰਸ਼ੀ ਅਤੇ ਡਿਜੀਟਲ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ, ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਪਰਿਵਾਰ ਨੂੰ ਬਰਾਬਰ ਮੌਕਾ ਮਿਲੇ।”

ਮੁੱਖ ਮੰਤਰੀ ਨੇ ਦੱਸਿਆ ਕਿ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਸਰਲ ਤੇ ਸੁਖਾਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਆਨਲਾਈਨ, ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਜ਼ਿਲ੍ਹਾ ਖੁਰਾਕ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਹਰੇਕ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਰਸੀਦ ਮਿਲੇਗੀ ਅਤੇ ਉਹ ਆਪਣੀ ਅਰਜ਼ੀ ਦੇ ਸਟੇਟਸ ਨੂੰ ਟਰੈਕ ਕਰ ਸਕਣਗੇ। ਅਰਜ਼ੀ ਦਾ ਲਿੰਕ ਖੁਰਾਕ ਵਿਭਾਗ ਦੀ ਵੈੱਬਸਾਈਟ ਦੇ ਹੋਮਪੇਜ ‘ਤੇ ਵੀ ਉਪਲਬਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੂਰੀ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪਹਿਲਾਂ, ਮੈਨੂਅਲ ਵੈਰੀਫਿਕੇਸ਼ਨ ਤੇ ਮਨਮਰਜ਼ੀ ਵਾਲੇ ਫੈਸਲਿਆਂ ਕਰਕੇ ਅਕਸਰ ਭ੍ਰਿਸ਼ਟਾਚਾਰ ਹੁੰਦਾ ਸੀ ਅਤੇ ਅਸਲ ਲਾਭਪਾਤਰੀ ਵਾਂਝੇ ਰਹਿ ਜਾਂਦੇ ਸਨ। ਹੁਣ, ਡਿਜੀਟਲ ਵੈਰੀਫਿਕੇਸ਼ਨ, ਆਨਲਾਈਨ ਟਰੈਕਿੰਗ, ਪੁਆਇੰਟ-ਆਧਾਰਤ ਮੁਲਾਂਕਣ ਪ੍ਰਣਾਲੀ ਅਤੇ ਮੁਕੰਮਲ ਪਾਰਦਰਸ਼ਤਾ ਇਹ ਯਕੀਨੀ ਬਣਾਏਗੀ ਕਿ ਸਿਰਫ਼ ਲੋੜਵੰਦ ਪਰਿਵਾਰ ਹੀ ਸ਼ਾਮਲ ਕੀਤੇ ਜਾਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਵਾਬਦੇਹੀ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਅਹਿਮ ਭੂਮਿਕਾ ਨਿਭਾਏਗੀ। ਹਰੇਕ ਅਰਜ਼ੀ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ, ਜੀਓ-ਟੈਗ ਅਤੇ ਟਾਈਮ-ਸਟੈਂਪ ਵਾਲੀ ਜਾਂਚ ਦੇ ਨਾਲ-ਨਾਲ ਸਰਕਾਰੀ ਡਾਟਾਬੇਸ ਰਾਹੀਂ ਏ.ਪੀ.ਆਈ.-ਆਧਾਰਿਤ ਵੈਰੀਫਿਕੇਸ਼ਨ ਕੀਤੀ ਜਾਵੇਗੀ। ਹਰ ਪ੍ਰਵਾਨਗੀ ਜਾਂ ਰੱਦ ਕਰਨ ਦਾ ਪੂਰਾ ਡਿਜੀਟਲ ਆਡਿਟ ਹੋਵੇਗਾ, ਜਿਸ ਨਾਲ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਜਵਾਬਦੇਹ ਬਣੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਪਹਿਲ ਦੇਣ ਲਈ ਨਿਰਪੱਖ ਪ੍ਰਣਾਲੀ ਅਪਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੋਗ ਬਿਨੈਕਾਰਾਂ ਨੂੰ ਪੁਆਇੰਟ-ਅਧਾਰਿਤ ਪਾਰਦਰਸ਼ੀ ਪ੍ਰਣਾਲੀ ਰਾਹੀਂ ਪਹਿਲ ਦਿੱਤੀ ਜਾਵੇਗੀ। ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬੀਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਅਤੇ ਘੱਟ ਆਮਦਨ ਵਾਲਿਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਾਭਪਾਤਰੀਆਂ ਲਈ ਭੋਜਨ ਸੁਰੱਖਿਆ ਅਤੇ ਪੋਸ਼ਣ, ਦੋਵੇਂ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ, “ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਮਿਲੇਗੀ। ‘ਮੇਰੀ ਰਸੋਈ’ ਸਕੀਮ ਤਹਿਤ 32 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਵਚਨਬੱਧਤਾ ਹੈ ਕਿ ਹਰ ਹੱਕਦਾਰ ਪਰਿਵਾਰ ਨੂੰ ਬਿਨਾਂ ਪੈਸੇ ਦਿੱਤੇ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਉਸ ਦਾ ਜਾਇਜ਼ ਹੱਕ ਮਿਲਣਾ ਚਾਹੀਦਾ ਹੈ।”

ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਭਲਾਈ ਕਾਰਜ ਜਨਤਕ ਹਿੱਤਾਂ ਦੀ ਬਜਾਏ ਸਿਆਸੀ ਸ਼ਹਿ ‘ਤੇ ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਰਾਸ਼ਨ ਕਾਰਡ ਜਾਰੀ ਕੀਤੇ ਸਨ। ਸਾਡੀ ਸਰਕਾਰ ਨੇ ਪੱਖਪਾਤ ਦੀ ਥਾਂ ਪਾਰਦਰਸ਼ਤਾ ਲਿਆਂਦੀ ਹੈ। ਤਕਨਾਲੋਜੀ ਇਹ ਯਕੀਨੀ ਬਣਾਏਗੀ ਕਿ ਭਲਾਈ ਯੋਜਨਾਵਾਂ ਸਹੀ ਲੋਕਾਂ ਤੱਕ ਨਿਰਪੱਖਤਾ, ਇਮਾਨਦਾਰੀ ਅਤੇ ਬਿਨਾਂ ਕਿਸੇ ਵਿਤਕਰੇ ਦੇ ਪਹੁੰਚਣ।”

Tags: Baltej Pannulatest newspro punjab tvpunjab news
Share203Tweet127Share51

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.