ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਸੈਕਟਰ-3 ਐੱਮਡੀਸੀ ਵਿੱਚ ਭਾਜਪਾ ਦੇ ਸੂਬਾ ਪੱਧਰੀ ਦਫ਼ਤਰ ‘ਪੰਚ ਕਮਲ’ ਦਾ ਉਦਘਾਟਨ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿਜ, ਸੰਸਦ ਮੈਂਬਰ ਰਤਨ ਲਾਲ ਕਟਾਰੀਆ, ਭਾਜਪਾ ਦੇ ਸੂਬਾਈ ਪ੍ਰਧਾਨ ਓਮ ਪ੍ਰਕਾਸ਼ ਧਨਖੜ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਨੋਦ ਤਾਂਬੜੇ ਵੀ ਮੌਜੂਦ ਸਨ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਨਾਥ ਨੇ ਕਿਹਾ ਕਿ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਇਸ ਨੂੰ ਖ਼ਤਮ ਕਰਨ ਲਈ ਉਪਰ ਤੋਂ ਸ਼ੁਰੂਆਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣ ਜਾਂ ਮੁੱਖ ਮੰਤਰੀ ਖੱਟਰ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਉਨ੍ਹਾਂ ਵੱਲ ਕੋਈ ਉਂਂਗਲ ਨਹੀਂ ਕਰ ਸਕਦਾ।
ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਦੇਸ਼ ਵਿੱਚ ਇੱਕੋ-ਇੱਕ ਪਾਰਟੀ ਹੈ, ਬਾਕੀ ਤਾਂ ਛੋਟੇ ਛੋਟੇ ਗਰੁੱਪ ਬਣਾ ਕੇ ਤੁਰੇ ਹੋਏ ਹਨ।
ਇਹ ਵੀ ਪੜ੍ਹੋ : ਭਾਰਤ ਨਾਲ ਸ਼ਾਂਤੀ ਚਾਹੁੰਦੇ ਹਾਂ, ਜੰਗ ਕੋਈ ਮੱਸਲੇ ਦਾ ਹੱਲ ਨਹੀਂ ਹੈ -ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼
ਜਿਕਰਯੋਗ ਹੈ ਕਿ ਰੱਖਿਆ ਮੰਤਰੀ ਦੇ ਪੰਚਕੂਲਾ ਆਉਣ ਕਾਰਨ ਪੁਲੀਸ ਨੇ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕੀਤਾ ਹੋਇਆ ਸੀ ਅਤੇ ਕਈ ਥਾਵਾਂ ’ਤੇ ਰੂਟ ਬੰਦ ਕੀਤੇ ਹੋਏ ਸਨ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।