JP Nadda and Amit Shah Punjab Visit: ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਦਿੱਤੀ। ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ। ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਪਹੁੰਚਣਗੇ।
ਦੋਵਾਂ ਆਗੂਆਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਦੱਸ ਦਈਏ ਕਿ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪੰਜਾਬ ਭਾਜਪਾ ਵੱਲੋਂ ਜਨਤਕ ਮੀਟਿੰਗਾਂ, ਰੈਲੀਆਂ ਸਮੇਤ ਕਈ ਹੋਰ ਪ੍ਰੋਗਰਾਮ ਕੀਤੇ ਜਾਣਗੇ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h