ਸ਼ਨੀਵਾਰ, ਨਵੰਬਰ 7, 2026 01:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : 'ਆਪ'

by Pro Punjab Tv
ਅਕਤੂਬਰ 13, 2026
in Featured, Featured News, ਦੇਸ਼, ਧਰਮ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਪ ਵਿਧਾਇਕਾਂ ਕੁਲਦੀਪ ਸਿੰਘ ਧਾਲੀਵਾਲ, ਪ੍ਰੋ. ਬਲਜਿੰਦਰ ਕੌਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ, ਸ਼ਨੀਵਾਰ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਦੀ ਤੁਰੰਤ ਰਿਹਾਈ ਅਤੇ ਗੁਰਦੁਆਰਾ ਮਰਿਆਦਾ ਦੀ ਉਲੰਘਣਾ ‘ਚ ਸ਼ਾਮਲ ਪੁਲਿਸ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਆਪ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀਆਂ ‘ਤੇ ਬਲ ਪ੍ਰਯੋਗ ਕਰਕੇ, ਜਨਤਕ ਆਵਾਜਾਈ ਨੂੰ ਠੱਪ ਕਰਕੇ ਅਤੇ ਪੁਲਿਸ ਕਰਮਚਾਰੀਆਂ ਨੂੰ ਜੁੱਤੀਆਂ ਸਮੇਤ ਤੇ ਨੰਗੇ ਸਿਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇ ਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪਰਿਸਰ ਅੰਦਰ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਖੱਜਲ-ਖੁਆਰ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ ਅਤੇ ਧਾਰਮਿਕ ਸੰਸਥਾਵਾਂ ਪ੍ਰਤੀ ਭਾਜਪਾ ਦੇ ਸਤਿਕਾਰ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਵਿਧਾਇਕ ਅਤੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਦਿੱਲੀ ਪੁਲਿਸ ਦੀ ਇਸ ਕਾਰਵਾਈ ਨੇ ਆਪ੍ਰੇਸ਼ਨ ਬਲੂ ਸਟਾਰ ਅਤੇ 1984 ਦੀਆਂ ਘਟਨਾਵਾਂ ਦੀਆਂ ਦਰਦਨਾਕ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਨਹੀਂ ਭੁੱਲੀ। ਭਾਜਪਾ 1984 ਦੇ ਮੁੱਦੇ ‘ਤੇ ਕਾਂਗਰਸ ਦੀ ਲਗਾਤਾਰ ਆਲੋਚਨਾ ਕਰਦੀ ਰਹੀ ਹੈ, ਪਰ ਬੰਗਲਾ ਸਾਹਿਬ ਦੀ ਘਟਨਾ ਨੇ ਉਸ ਦੀ ਆਪਣੀ ਰਾਜਨੀਤੀ ਦੇ ਦੋਹਰੇ ਮਾਪਦੰਡਾਂ ਨੂੰ ਨੰਗਾ ਕਰ ਦਿੱਤਾ ਹੈ। ਭਾਜਪਾ ਅਤੇ ਕਾਂਗਰਸ ਰਾਜਨੀਤਿਕ ਵਿਰੋਧੀ ਹੋ ਸਕਦੀਆਂ ਹਨ, ਪਰ ਸਿੱਖਾਂ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਦੋਵਾਂ ਦੀ ਪਹੁੰਚ ਵਿੱਚ ਕੋਈ ਫਰਕ ਨਜ਼ਰ ਨਹੀਂ ਆਉਂਦਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਪੁਲਿਸ ਕਾਰਵਾਈ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।”

ਆਪ ਪੰਜਾਬ ਦੇ ਮੁੱਖ ਬੁਲਾਰੇ ਨੇ ਅੱਗੇ ਕਿਹਾ, “ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਅਤੇ ਸਿੱਖ ਜਥੇਬੰਦੀਆਂ ਨੂੰ ਗੁਰਦੁਆਰਾ ਮਰਿਆਦਾ ਦੀ ਉਲੰਘਣਾ ਵਿਰੁੱਧ ਆਵਾਜ਼ ਚੁੱਕਣ ਦਾ ਸੱਦਾ ਦੇਣ।”

ਆਪ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ, “10 ਅਕਤੂਬਰ ਇੱਕ ਕਾਲਾ ਦਿਨ ਸੀ। ਦਿੱਲੀ ਪੁਲਿਸ ਨੇ ਅੰਧਾਧੁੰਦ ਲੋਕਾਂ ਨੂੰ ਹਿਰਾਸਤ ਵਿੱਚ ਲਿਆ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਣ ਤੋਂ ਰੋਕਣ ਲਈ ਮੈਟਰੋ ਸੇਵਾਵਾਂ, ਬੱਸਾਂ ਅਤੇ ਆਵਾਜਾਈ ਨੂੰ ਬਾਧਿਤ ਕੀਤਾ ਗਿਆ। ਵਰਦੀਧਾਰੀ ਪੁਲਿਸ ਕਰਮਚਾਰੀਆਂ ਦੀਆਂ ਜੁੱਤੀਆਂ ਸਮੇਤ ਅਤੇ ਨੰਗੇ ਸਿਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਅਤੇ ਗੁਰਦੁਆਰੇ ਦੀ ਸਰਾਂ ਵਿੱਚੋਂ ਲੋਕਾਂ ਨੂੰ ਧੱਕੇ ਨਾਲ ਬਾਹਰ ਕੱਢਣ ਦੀਆਂ ਵੀਡੀਓਜ਼ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਇਹ ਸਰਾਂ ਦੁਨੀਆ ਭਰ ਤੋਂ ਆਉਣ ਵਾਲੇ ਲੋਕਾਂ ਨੂੰ ਸ਼ਰਨ ਦਿੰਦੀ ਹੈ, ਅਤੇ ਇੱਕ ਪਵਿੱਤਰ ਸਥਾਨ ਦੇ ਅੰਦਰ ਅਜਿਹਾ ਵਿਵਹਾਰ ਬਿਲਕੁਲ ਅਸਵੀਕਾਰਨਯੋਗ ਹੈ।”

ਬਲਜਿੰਦਰ ਕੌਰ ਨੇ ਅੱਗੇ ਕਿਹਾ, “ਇਹ ਘਟਨਾ 1984 ‘ਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਦਿਵਾਉਂਦੀ ਹੈ, ਜਦੋਂ ਕਾਂਗਰਸ ਸਰਕਾਰ ਨੇ ਸਿੱਖ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਭੰਗ ਕੀਤੀ ਸੀ। ਭਾਜਪਾ ਆਪਣੀ ਸਰਕਾਰ ਅਧੀਨ ਪੁਲਿਸ ਦੇ ਇਸ ਰਵੱਈਏ ਦਾ ਜਵਾਬ ਦਿੱਤੇ ਬਿਨਾਂ ਕਾਂਗਰਸ ਵਿਰੁੱਧ 1984 ਦੀਆਂ ਨਾ-ਇਨਸਾਫ਼ੀਆਂ ਦਾ ਜ਼ਿਕਰ ਕਰਨਾ ਕਿਵੇਂ ਜਾਰੀ ਰੱਖ ਸਕਦੀ ਹੈ?”

ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਲੀਡਰਸ਼ਿਪ ਦੀ ਚੁੱਪ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, “ਜਦੋਂ ਇੰਨੀ ਗੰਭੀਰ ਘਟਨਾ ਵਾਪਰੀ ਹੈ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੁੱਪ ਕਿਉਂ ਹਨ? ਕੀ ਉਨ੍ਹਾਂ ਲਈ ਭਾਜਪਾ ਨਾਲ ਸਿਆਸੀ ਸਾਂਝ ਸਿੱਖ ਭਾਵਨਾਵਾਂ ਨਾਲੋਂ ਵੱਧ ਮਹੱਤਵਪੂਰਨ ਹੈ? ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਦ੍ਰਿੜ੍ਹ ਸਟੈਂਡ ਲੈਣ ਅਤੇ ਜਵਾਬਦੇਹੀ ਦੀ ਮੰਗ ਕਰਨ ਦੀ ਬੇਨਤੀ ਕਰਦੀ ਹਾਂ।”

ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਪਰਿਸਰ ਵਿੱਚ ਪੁਲਿਸ ਕਰਮਚਾਰੀਆਂ ਦਾ ਦਾਖਲਾ ਇੱਕ ਅਜਿਹਾ ਕਾਰਾ ਹੈ ਜਿਸ ਨੂੰ ਨਾ ਤਾਂ ਭੁਲਾਇਆ ਜਾ ਸਕਦਾ ਹੈ ਅਤੇ ਨਾ ਹੀ ਮਾਫ਼ ਕੀਤਾ ਜਾ ਸਕਦਾ ਹੈ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 1664 ਦੀ ਮਹਾਂਮਾਰੀ ਦੌਰਾਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੁਆਰਾ ਗਰੀਬਾਂ ਅਤੇ ਲੋੜਵੰਦਾਂ ਦੀ ਕੀਤੀ ਗਈ ਨਿਸ਼ਕਾਮ ਸੇਵਾ ਨਾਲ ਜੁੜਿਆ ਹੋਇਆ ਹੈ। ਦਇਆ, ਇਨਸਾਨੀਅਤ ਅਤੇ ਸੇਵਾ ਨਾਲ ਜੁੜੇ ਅਜਿਹੇ ਅਸਥਾਨ ਦਾ ਉੱਚਤਮ ਸਤਿਕਾਰ ਹੋਣਾ ਚਾਹੀਦਾ ਹੈ।”

ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਗੇ ਕਿਹਾ, “ਭਾਜਪਾ 1984 ਦੇ ਆਪਣੇ ਇਤਿਹਾਸਕ ਰਿਕਾਰਡ ‘ਤੇ ਸਵਾਲਾਂ ਤੋਂ ਬਚ ਨਹੀਂ ਸਕਦੀ। ਐੱਲ.ਕੇ. ਅਡਵਾਨੀ ਦੀ ਕਿਤਾਬ ‘ਮਾਈ ਕੰਟਰੀ, ਮਾਈ ਲਾਈਫ’ ਦਾ ਹਵਾਲਾ ਦਿੰਦਿਆਂ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਬਾਰੇ ਭਾਜਪਾ ਦੇ ਸਿਆਸੀ ਬਿਆਨਬਾਜ਼ੀ ਨੂੰ ਚੁਣੌਤੀ ਦਿੰਦਾ ਹਾਂ। ਇਹ ਪਾਰਟੀ ਸਿੱਖ ਸੰਸਥਾਵਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹਿ ਕੇ ਸਿਆਸੀ ਲਾਹੇ ਲਈ ਧਾਰਮਿਕ ਭਾਵਨਾਵਾਂ ਦੀ ਵਰਤੋਂ ਨਹੀਂ ਕਰ ਸਕਦੀ।”

ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਮਨਸ਼ਾਵਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ, “ਭਾਜਪਾ ਦੀ ਰਾਜਨੀਤੀ ਸੱਤਾ ਦੀ ਭੁੱਖ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਨੀਤੀ ‘ਤੇ ਚੱਲਦੀ ਹੈ। ਪੰਜਾਬੀ ਆਪਣੀਆਂ ਧਾਰਮਿਕ ਸੰਸਥਾਵਾਂ ਜਾਂ ਜਮਹੂਰੀ ਹੱਕਾਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।”

ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਖਬੀਰ ਸਿੰਘ ਬਾਦਲ ਦੀ ਚੁੱਪ ਅਤੇ ਐਸਜੀਪੀਸੀ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕਦਿਆਂ ਕਿਹਾ, “ਸੁਖਬੀਰ ਸਿੰਘ ਬਾਦਲ ਅਕਸਰ ਪੰਜਾਬ ਸਰਕਾਰ ਦੀ ਆਲੋਚਨਾ ਕਰਦੇ ਹਨ, ਪਰ ਇਸ ਘਟਨਾ ‘ਤੇ ਉਹ ਚੁੱਪ ਕਿਉਂ ਹਨ? ਕੀ ਉਨ੍ਹਾਂ ਦੀ ਚੁੱਪ ਸਿਆਸੀ ਮਨਸ਼ਾਵਾਂ ਅਤੇ ਭਾਜਪਾ ਨਾਲ ਸੰਭਾਵੀ ਚੋਣ ਸਮਝੌਤੇ ਨਾਲ ਜੁੜੀ ਹੋਈ ਹੈ? ਐਸਜੀਪੀਸੀ ਲੀਡਰਸ਼ਿਪ ਨੂੰ ਇਸ ਸੰਸਥਾ ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ਅਤੇ ਬਾਦਲ ਪਰਿਵਾਰ ਦੇ ਸਿਆਸੀ ਪ੍ਰਭਾਵ ਬਾਰੇ ਵੀ ਜਵਾਬ ਦੇਣਾ ਪਵੇਗਾ।”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅੱਗੇ ਅਪੀਲ ਕਰਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਮੈਂ ਜਥੇਦਾਰ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਉਹ ਦੋਸ਼ੀਆਂ ਨੂੰ ਤਲਬ ਕਰਨ, ਸਖ਼ਤ ਸਟੈਂਡ ਲੈਣ ਅਤੇ ਸਿੱਖ ਪੰਥ ਦੀ ਸ਼ਾਨ ਨੂੰ ਬਹਾਲ ਰੱਖਣ। ਸਿੱਖ ਕੌਮ ਆਪਣੀ ਧਾਰਮਿਕ ਲੀਡਰਸ਼ਿਪ ਤੋਂ ਉਮੀਦ ਕਰਦੀ ਹੈ ਕਿ ਜਦੋਂ ਵੀ ਇਸ ਦੀਆਂ ਸੰਸਥਾਵਾਂ ਦੀ ਮਰਿਆਦਾ ਨੂੰ ਚੁਣੌਤੀ ਦਿੱਤੀ ਜਾਵੇ, ਉਹ ਸਪੱਸ਼ਟ ਰੂਪ ਵਿੱਚ ਬੋਲਣ।”

ਆਪ ਵਿਧਾਇਕਾਂ ਨੇ ਦੁਹਰਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਪੁਲਿਸ ਦੀ ਕਾਰਵਾਈ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਨ੍ਹਾਂ ਹਿਰਾਸਤ ‘ਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਦੀ ਤੁਰੰਤ ਰਿਹਾਈ, ਗੁਰਦੁਆਰਾ ਮਰਿਆਦਾ ਦੀ ਉਲੰਘਣਾ ‘ਚ ਸ਼ਾਮਲ ਪੁਲਿਸ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਸਪੱਸ਼ਟ ਜਵਾਬ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਗੀ ਦਾ ਦਾਅਵਾ ਕਰਨ ਵਾਲੇ ਆਗੂਆਂ ਦੀ ਚੁੱਪ ਵੀ ਉੱਨੀ ਹੀ ਚਿੰਤਾਜਨਕ ਹੈ ਅਤੇ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਕੌਮ ਦੀਆਂ ਧਾਰਮਿਕ ਪਰੰਪਰਾਵਾਂ, ਅਣਖ ਅਤੇ ਜਮਹੂਰੀ ਹੱਕਾਂ ਦੇ ਰਾਖੀ ਲਈ ਦ੍ਰਿੜਤਾ ਨਾਲ ਖੜ੍ਹੇ ਹੋਣ ਦਾ ਸੱਦਾ ਦਿੱਤਾ।

Tags: Aam Aadmi Party PunjabAmit ShahAmit Shah should resignbjpBJP repeats 1984 sacrilege by sending police inside Gurdwara Sri Bangla Sahiblatest newspro punjab tvpunjab news
Share204Tweet128Share51

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.