ਪ੍ਰਿਯੰਤਾ ਗਾਂਧੀ ਵੱਲੋਂ ਅਗਲੇ ਸਾਲ ਵਿਧਾਨ ਸਭਾ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ |ਉੱਤਰ ਪ੍ਰਦੇਸ਼ ‘ਚ ਅਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਸੂਬੇ ਵਿੱਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਬਣਾਉਣ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਇਸ ’ਤੇ ‘ਖੁੱਲ੍ਹੇ ਮਨ’ ਨਾਲ ਸੋਚਣਾ ਚਾਹੀਦਾ ਹੈ।
ਕਾਂਗਰਸ ਯੂਪੀ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਇਕੱਲੀ ਲੜ ਰਹੀ ਹੈ ਜਾਂ ਗੱਠਜੋੜ ਬਣਾ ਕੇ ਲੜੇਗੀ, ਬਾਰੇ ਪੁੱਛਣ ’ਤੇ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਮੀਟਿੰਗ ਦੌਰਾਨ ਕਿਹਾ, ‘‘ਇਹ ਕਹਿਣਾ ਹਾਲੇ ਜਲਦਬਾਜ਼ੀ ਹੈ।’’ ਹਾਲਾਂਕਿ ਉਨ੍ਹਾਂ ਨੇ ਗੱਠਜੋੜ ਕਰਨ ਜਾਂ ਨਾ ਕਰਨ ਤੋਂ ਇਨਕਾਰ ਨਹੀਂ ਕੀਤਾ।
ਉਨ੍ਹਾਂ ਕਿਹਾ, ‘‘ਮੈਂ ਗੱਠਜੋੜ ਤੋਂ ਇਨਕਾਰ ਨਹੀਂ ਕਰਦੀ। ਅਸੀਂ ਤੰਗ-ਨਜ਼ਰ ਬਿਲਕੁਲ ਨਹੀਂ ਹਾਂ। ਅਸੀਂ ਖੁੱਲ੍ਹੇ ਮਨ ਵਾਲੇ ਹਾਂ। ਸਾਡਾ ਮਕਸਦ ਭਾਜਪਾ ਨੂੰ ਹਰਾਉਣਾ ਹੈ। ਇਸ ਲਈ ਬਾਕੀ ਸਿਆਸੀ ਪਾਰਟੀਆਂ ਨੂੰ ਖੁੱਲ੍ਹੇ ਮਨ ਨਾਲ ਸੋਚਣਾ ਚਾਹੀਦਾ ਹੈ।’’
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਾਂਗਰਸ ਨੂੰ ਗੱਠਜੋੜ ਕਾਰਨ ਨੁਕਸਾਨ ਹੀ ਝੱਲਣਾ ਪਿਆ ਹੈ, ਪਰ ਭਾਜਪਾ ਨੂੰ ਹਰਾਉਣ ਲਈ ਸਾਰੇ ਵਿਕਲਪ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਹ ਵੀ ਧਿਆਨ ਰੱਖੇਗੀ ਕਿ ਜੋ ਵੀ ਫੈਸਲਾ ਲਿਆ ਜਾਂਦਾ ਹੈ, ਉਸ ਨਾਲ ਸੰਸਥਾ ਅਤੇ ਪਾਰਟੀ ਨੂੰ ਨੁਕਸਾਨ ਨਾ ਪਹੁੰਚੇ।