ਸ਼ਨੀਵਾਰ, ਨਵੰਬਰ 22, 2025 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਲੋਕਸਭਾ ਚੋਣਾਂ ‘ਚ ਭਾਜਪਾ ਨੂੰ ਚੰਗਾ ਵੋਟ ਸ਼ੇਅਰ ਮਿਲੇਗਾ: ਗਜੇਂਦਰ ਸਿੰਘ ਸ਼ੇਖਾਵਤ

Gajendra Singh Shekhawat ਨੇ ਕਿਹਾ ਕਿ ਗੁਜਰਾਤ ਹਾਈ ਕੋਰਟ ਦਾ ਫੈਸਲਾ ਅਤੇ 25,000 ਰੁਪਏ ਦਾ ਜੁਰਮਾਨਾ ਲਗਾਉਣਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ 'ਤੇ ਕਰਾਰੀ ਚਪੇੜ ਹੈ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਪੰਜਾਬ
0

BJP Punjab, Jalandhar By-Poll: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨI

ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ‘ਚ ਕਾਨੂੰਨ ਵਿਵਸਥਾ ਕਾਇਮ ਕਰਨ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈI ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਕੁਝ ਲੋਕ ਪੰਜਾਬ ‘ਚ ਅੱਤਵਾਦ ਦੇ ਕਾਲੇ ਦੌਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਭਾਰਤੀ ਜਨਤਾ ਪਾਰਟੀ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀI

ਭਾਜਪਾ ਹੈੱਡਕੁਆਰਟਰ ਪੁੱਜਣ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਦੁਸ਼ਾਲਾ ਅਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾI ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਮੰਚ ‘ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਹੰਸ ਰਾਜ ਹੰਸ, ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਫਤਿਹਜੰਗ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਆਦਿ ਹਾਜ਼ਰ ਰਹੇ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਗੁਜਰਾਤ ਹਾਈ ਕੋਰਟ ਦਾ ਫੈਸਲਾ ਅਤੇ 25,000 ਰੁਪਏ ਦਾ ਜੁਰਮਾਨਾ ਲਗਾਉਣਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ ‘ਤੇ ਕਰਾਰੀ ਚਪੇੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਪੰਜਾਬ ਵਿੱਚ ਗੈਂਗਸਟਰਾਂ, ਮਾਫੀਆ, ਵੱਖਵਾਦੀ ਜਥੇਬੰਦੀਆਂ ਦਾ ਰਾਜ ਹੈ ਅਤੇ ਭਗਵੰਤ ਮਾਨ ਸਰਕਾਰ ਇਨ੍ਹਾਂ ਸਭ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਸਰਕਾਰ ਝੂਠੇ ਬਿਆਨਾਂ ਅਤੇ ਸਿਰਫ਼ ਇਸ਼ਤਿਹਾਰਾਂ ਦੇ ਸਹਾਰੇ ਆਪਣਾ ਕੂੜ ਪ੍ਰਚਾਰ ਕਰਨ ਤੱਕ ਹੀ ਸੀਮਤ ਹੈ।

ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਅਤੇ ਬੰਦੂਕ ਕਲਚਰ ਦੇ ਮਾਮਲੇ ਸਿਖਰ ‘ਤੇ ਹਨ। ਖਿਡਾਰੀਆਂ ਅਤੇ ਗਾਇਕਾਂ ਨੂੰ ਗੋਲੀਆਂ ਮਾਰ ਕੇ ਮਾਰਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸ਼ੇਖਾਵਤ ਨੇ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਦੀ ਬਦਮਾਸ਼ਾਂ ਵੱਲੋਂ ਲੱਤ ਵੱਢਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਅਤੇ ਸਾਡੇ ਮਹਾਨ ਸ਼ਹੀਦਾਂ ਦਾ ਨਾਂ ਲੈ ਕੇ ਧੋਖੇ ਨਾਲ ਪੰਜਾਬ ਦੀ ਸੱਤਾ ਹਾਸਲ ਕੀਤੀ ਅਤੇ ਹੁਣ ਸਾਡੇ ਮਹਾਨ ਸ਼ਹੀਦਾਂ ਦਾ ਅਪਮਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪੰਜਾਬ ਵਾਸੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।

ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਕੋਲ ਦੋ ਸੀਟਾਂ ਹੋਣ ਦੇ ਬਾਵਜੂਦ ਲੋਕਾਂ ਦਾ ਰੁਝਾਨ ਭਾਜਪਾ ਵੱਲ ਵਧਿਆ ਹੈ, ਕਿਉਂਕਿ ਭਾਜਪਾ ਆਪਣੀ ਜਿੰਮੇਵਾਰੀ ਨੂੰ ਬਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਤੇ ਸਥਾਨਕ ਚੋਣਾਂ ਵਿਚ ਜ਼ੋਰਦਾਰ ਢੰਗ ਨਾਲ ਹਿੱਸਾ ਲਵੇਗੀ ਅਤੇ ਚੰਗੀ ਵੋਟ ਪ੍ਰਤੀਸ਼ਤਤਾ ਵੀ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਲੰਧਰ ਸੀਟ ‘ਤੇ ਕਿਸ ਚਿਹਰੇ ਨੂੰ ਮੈਦਾਨ ‘ਚ ਉਤਾਰਿਆ ਜਾਵੇਗਾ, ਇਸ ਦਾ ਫੈਸਲਾ ਸੰਸਦੀ ਬੋਰਡ ਦੀ ਮੀਟਿੰਗ ‘ਚ ਕੀਤਾ ਜਾਵੇਗਾ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸੀਅਤਾਂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਅਤੇ ਪੰਜਾਬ ਵਿੱਚ ਸਥਾਨਕ ਚੋਣਾਂ ਵਿੱਚ ਭਾਜਪਾ ਮੁੜ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਾਜਪਾ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਭਾਜਪਾ ਮੁੱਖ ਦਫ਼ਤਰ ਵਿਖੇ ਉਲੀਕੇ ਗਏ ਪ੍ਰੋਗ੍ਰਾਮ ਦੌਰਾਨ ਤਿੰਨ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਏ ਜਲੰਧਰ ਦੇ ਸਾਬਕਾ ਪੁਲਿਸ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ, ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਅਤੇ ਪੰਜਾਬ ਹਰਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸੰਤੋਖਵਿੰਦਰ ਸਿੰਘ ਨਾਭਾ ਅਤੇ ਜਲੰਧਰ ਤੋਂ ਕੌਂਸਲਰ ਡੀ ਚੋਂ ਲੜ ਚੁੱਕੇ ਸ਼ਿਵਮ, ਹਰਦੀਪ ਸਿੰਘ ਕੁੰਭੜਾ ਅਤੇ ਸੰਜੇ ਕੁਮਾਰ ਸੰਜੂ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gajendra Singh ShekhawatjalandharJalandhar By PollLok Sabha Electionspro punjab tvPunjab BJPpunjab governmentPunjab law and orderpunjab newspunjabi news
Share205Tweet128Share51

Related Posts

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.