ਆਪ੍ਰੇਸ਼ਨ ਲੌਟਸ ਨੂੰ ਪ੍ਰਦਰਸ਼ਨ ਕਰ ਰਹੀ ਭਾਜਪਾ।ਭਾਜਪਾ ਦਫ਼ਤਰ ਤੋਂ ਸੀਐੱਮ ਰਿਹਾਇਸ਼ ਵੱਲ ਕੂਚ ਕਰਨਗੇ।
ਭਾਜਪਾ ਦਾ ਕਹਿਣਾ ਹੈ ਕਿ ਜੇਕਰ ਆਪ ਦੇ ਵਿਧਾਇਕ ਖ੍ਰੀਦਣ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸਦੀ ਕੋਈ ਆਡੀਓ,ਵੀਡੀਓ ਜਨਤਕ ਕਰਨ ਜਾਂ ਸਬੂਤ ਪੇਸ਼ ਕਰਨ।
ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਆਪਰੇਸ਼ਨ ਲੋਟਸ ਨੂੰ ਲੈ ਕੇ ਬੁਖਲਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਵੀ ‘ਆਪ’ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਭਾਜਪਾ ਵਰਕਰ ਭਾਜਪਾ ਹੈੱਡਕੁਆਰਟਰ ਵਿਖੇ ਮੌਜੂਦ ਹਨ। ਜਾਣਕਾਰੀ ਅਨੁਸਾਰ ਇੱਥੋਂ ਉਹ ਮੁੱਖ ਮੰਤਰੀ ਨਿਵਾਸ ਤੱਕ ਪੈਦਲ ਜਾਣਗੇ ਅਤੇ ਸਾਰੇ ਜਨਤਕ ਮੁੱਦਿਆਂ ਬਾਰੇ ਸਰਕਾਰ ਤੋਂ ਜਵਾਬ ਮੰਗੇ ਜਾਣਗੇ।
ਭਾਜਪਾ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ
ਦੱਸ ਦੇਈਏ ਕਿ ਭਾਜਪਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ‘ਤੇ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਰਾਜਪਾਲ ਦਾ ਫੈਸਲਾ ਸੰਵਿਧਾਨ ਮੁਤਾਬਕ ਹੈ।