BJP in Punjab Lok Sabha Election 2024: ਭਾਰਤੀ ਜਨਤਾ ਪਾਰਟੀ ਵੱਲੋਂ 2024 ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੇ ਚਲਦੇ ਉਨ੍ਹਾਂ ਵੱਲੋਂ ਲਗਾਤਾਰ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਦੇ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਮੰਗਲਵਾਰ ਨੂੰ ਬਠਿੰਡਾ ਪਹੁੰਚ ਕੇ ਸੂਬੇ ਦੇ ਅਹੁਦੇਦਾਰਾਂ ਅਤੇ ਭਾਜਪਾ ਵਰਕਰਾਂ ਨਾਲ ਬੈਠਕ ਕੀਤੀ ਗਈ।
ਮਾਨ ‘ਤੇ ਗਰਜ਼ ਗਜੇਂਦਰ ਸ਼ੇਖਾਵਤ
ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਰੱਜਵਾਂ ਪਿਆਰ ਦਿੱਤਾ ਤੇ ਵੱਡੇ ਬਹੁਮਤ ਨਾਲ ਵਿਧਾਨ ਸਭਾ ਪਹੁੰਚਾਇਆ ਪਰ ਭਗਵੰਤ ਮਾਨ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਹੁਣ ਲੋਕਾਂ ਚੋਂ ਵੱਡਾ ਰੋਹ ਪੈਦਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 2024 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਆਰੰਭੀਆਂ ਤਿਆਰੀਆਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹਰ ਸ਼ਹਿਰ ਤੇ ਹਰ ਪਿੰਡ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ। ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ ਤੇ ਕੇਂਦਰ ਸਰਕਾਰ ਵੱਲੋਂ ਹੀ ਅਜਿਹੀਆਂ ਯੋਜਨਾਵਾਂ ਲਿਆਈਆਂ ਜਾ ਰਹੀਆਂ ਹਨ, ਜਿਸਦਾ ਪੰਜਾਬ ਤਰੱਕੀ ਦੀ ਰਾਹ ‘ਤੇ ਜਾ ਸਕਦਾ ਹੈ।
ਕਿਸਾਨ ਜਥੇਬੰਧੀਆਂ ਦੀਆਂ ਮੰਗਾਂ ‘ਤੇ ਸ਼ੇਖਾਵਤ ਦਾ ਜਵਾਬ
ਕਿਸਾਨ ਜਥੇਬੰਦੀਆਂ ਨਾਲ ਸਬੰਧਾਂ ਨੂੰ ਲੈ ਕੇ ਬੋਲਦਿਆਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਦੀਆਂ ਕਈ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਬਾਕੀਆਂ ਦੇ ਵਿਚਾਰ ਚਰਚਾ ਜਾਰੀ ਹੈ। ਇਸ ਦੌਰਾਨ ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਗੈਰਹਾਜ਼ਰ ਰਹੇ। ਜਿਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਹੋਲੀ-ਹੋਲੀ ਪਾਰਟੀ ਨੂੰ ਜਾਨਣ ‘ਚ ਲੱਗਣਗੇ।
ਪੰਜਾਬ ਸਿਰ ਚੜ੍ਹੇ ਕਰਜ਼ੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਅੱਜ ਪੰਜਾਬ ‘ਚ ਅਜਿਹੇ ਹਾਲਾਤ ਪੈਦਾ ਹੋਏ ਹਨ ਕਿ ਸਰਕਾਰ ਨੂੰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੇਣੀਆਂ ਮੁਸ਼ਕਲ ਹੋ ਗਈਆਂ ਹਨ। ਨਾਲ ਹੀ ਪੰਜਾਬ ਦੇ ਅਮਨ ਤੇ ਕਾਨੂੰਨ ਦੀ ਸਥਿਤੀ ‘ਤੇ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਐਸਵਾਈਐਲ ਦੇ ਮੁੱਦੇ ‘ਤੇ ਵੀ ਸ਼ੇਖਾਵਤ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਨਾਲ ਕੀਤੀ ਬੈਠਕ ਤੋਂ ਬਾਅਦ ਉਨ੍ਹਾਂ ਵੱਲੋਂ ਦੋਵੇਂ ਸੂਬਿਆਂ ਦੀ ਅਸਹਿਮਤੀ ਦੀ ਰਿਪੋਰਟ ਬਣਾ ਕੇ ਭੇਜੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h