ਵੀਰਵਾਰ, ਅਕਤੂਬਰ 22, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ,

by Pro Punjab Tv
ਜੂਨ 16, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ।

 

ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ।

 

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਭਾਜਪਾ ਦਾ ਆਗੂ, ਅਹੁਦੇਦਾਰ ਜਾਂ ਸਮਰਥਕ ਹੀ ਕਿਉਂ ਨਾ ਹੋਵੇ।

 

ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਆਨ ਦਿੱਤਾ ਕਿ ਇਸ ਗ੍ਰਿਫ਼ਤਾਰੀ ਨੇ ਭਾਜਪਾ ਦੇ ਦੋਹਰੇ ਮਾਪਦੰਡਾਂ ਅਤੇ ਨਸ਼ਾ ਤਸਕਰੀ ਨਾਲ ਉਸਦੇ ਡੂੰਘੇ ਸਬੰਧਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਸਾਲਾਂ ਤੋਂ ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹੁਣ ਉਨ੍ਹਾਂ ਦਾ ਆਪਣਾ ਹੀ ਇੱਕ ਅਹੁਦੇਦਾਰ ਨਸ਼ੇ ਦੇ ਕੇਸ ਵਿੱਚ ਫੜਿਆ ਗਿਆ ਹੈ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਪਾਰਟੀ ਖੁਦ ਉਸੇ ਬੁਰਾਈ ਵਿੱਚ ਗਲਤਾਨ ਹੈ ਜਿਸ ਵਿਰੁੱਧ ਲੜਨ ਦਾ ਉਹ ਦਿਖਾਵਾ ਕਰਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਨਸ਼ਾ ਤਸਕਰ ਉਨ੍ਹਾਂ ਦੀ ਸਿਆਸੀ ਸਰਪ੍ਰਸਤੀ ਹੇਠ ਚੱਲਦੇ ਸਨ, ਹੁਣ ਭਾਜਪਾ ਦੇ ਆਗੂ ਖੁਦ ਨਸ਼ਿਆਂ ਸਮੇਤ ਫੜੇ ਜਾ ਰਹੇ ਹਨ। ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ।

 

ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਬਿਨਾਂ ਕਿਸੇ ਸਮਝੌਤੇ ਦੇ ਸਰਗਰਮੀ ਨਾਲ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਚਲਾ ਰਹੀ ਹੈ। ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਸਿਆਸੀ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਹਰ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।

 

ਪਿਛਲੀ ਸਰਕਾਰ ਦੇ ਸਮੇਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਨਸ਼ਿਆਂ ਦਾ ਸਭ ਤੋਂ ਭਿਆਨਕ ਦੌਰ ਦੇਖਿਆ। ਅਕਾਲੀ ਦਲ-ਭਾਜਪਾ ਸਰਕਾਰ ਦੇ ਸਮੇਂ ਹੀ ਪੰਜਾਬ ਭਰ ਵਿੱਚ ‘ਚਿੱਟਾ’ ਫੈਲਿਆ ਅਤੇ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਅੱਜ, ਉਹੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ, ਜਨਤਾ ਨੂੰ ਗੁਮਰਾਹ ਕਰਨ ਅਤੇ ਆਪਣੀ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।

 

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਣਥੱਕ ਮਿਹਨਤ ਕਰ ਰਹੀ ਹੈ, ਉੱਥੇ ਹੀ ਦੇਸ਼ ਵਿਆਪੀ ਨਸ਼ਾ ਨੈੱਟਵਰਕ ਵਿੱਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ਵਿੱਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਇੱਕ ਵੱਡਾ ਹਿੱਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਭਾਜਪਾ ਸ਼ਾਸਤ ਗੁਜਰਾਤ ਵਿੱਚੋਂ ਲੰਘਦਾ ਹੈ।

 

ਭਾਜਪਾ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਤੋਂ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾਂਦੇ ਹਨ। ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਭਾਜਪਾ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸਦੀ ਨਿਗਰਾਨੀ ਹੇਠ ਇੰਨੇ ਵੱਡੇ ਪੱਧਰ ‘ਤੇ ਦੇਸ਼ ਵਿੱਚ ਨਸ਼ੀਲੇ ਪਦਾਰਥ ਕਿਵੇਂ ਦਾਖਲ ਹੋ ਰਹੇ ਹਨ।

 

ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਐਂਟੀ-ਡਰੋਨ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ, ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਹੈ, ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਆਮ ਜ਼ਿੰਦਗੀ ਵਿੱਚ ਪਰਤਣ ਵਿੱਚ ਮਦਦ ਕਰਨ ਲਈ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਵਿਸਥਾਰ ਕੀਤਾ ਹੈ।

 

‘ਆਪ’ ਸਰਕਾਰ ਨਸ਼ਿਆਂ ਦੇ ਖਿਲਾਫ ਜ਼ੀਰੋ-ਟਾਲਰੈਂਸ ਨੀਤੀ ‘ਤੇ ਚੱਲਦੀ ਹੈ। ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨੇ ਵੀ ਉੱਚੇ ਸਿਆਸੀ ਅਹੁਦੇ ਜਾਂ ਰਸੂਖ ਵਾਲਾ ਕਿਉਂ ਨਾ ਹੋਵੇ, ਜੇਕਰ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

 

ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਕੋਈ ਵੀ ਭਾਜਪਾ ਆਗੂ, ਅਹੁਦੇਦਾਰ ਜਾਂ ਸਮਰਥਕ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰੇਗੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜੇਗੀ। ਭਗਵੰਤ ਸਿੰਘ ਮਾਨ ਸਰਕਾਰ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ।

 

ਆਪਣੀ ਗੱਲ ਖਤਮ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਣੂ ਹਨ ਕਿ ਪਿਛਲੇ ਸਮੇਂ ਵਿੱਚ ਕਿਹੜੀਆਂ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕੀਤਾ ਅਤੇ ਕੌਣ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਭਾਜਪਾ ਅਤੇ ਅਕਾਲੀ ਦਲ ਨੇ ਵਾਰ-ਵਾਰ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹੇਗੀ ਜਦੋਂ ਤੱਕ ਹਰ ਇੱਕ ਨਸ਼ਾ ਤਸਕਰ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ।

Share199Tweet124Share50

Related Posts

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.