ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਵੱਖ-ਵੱਖ ਜਿਲ੍ਹਿਆਂ ਤੋਂ ਜ਼ੀਰਾ ਸਾਂਝੇ ਮੋਰਚੇ ‘ਚ ਸ਼ਮੂਲੀਅਤ ਲਗਾਤਾਰ ਜਾਰੀ ਹੈ। ਕਿਸਾਨ-ਆਗੂਆਂ ਨੇ ਦੱਸਿਆ ਕਿ ਮਲੇਰਕੋਟਲਾ, ਮੋਗਾ, ਪਟਿਆਲਾ, ਫਿਰੋਜ਼ਪੁਰ ਅਤੇ ਮਾਨਸਾ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਰਵਾਨਾ ਹੋਏ ਹਨ।
ਇਸੇ ਦੌਰਾਨ ਜਥੇਬੰਦੀ ਨੇ 1 ਜਨਵਰੀ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ-ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਨਵੇਂ ਪ੍ਰੋਗਰਾਮਾਂ ਅਤੇ ਜ਼ੀਰਾ ਸਾਂਝੇ ਮੋਰਚੇ ਬਾਰੇ ਵਿਉਂਤਬੰਦੀ ਕੀਤੀ ਜਾਵੇਗੀ।
ਕਿਸਾਨ-ਆਗੂਆਂ ਨੇ ਜ਼ੀਰਾ ਸਾਂਝੇ ਮੋਰਚੇ ਲਈ ਸੰਘਰਸ਼ ਕਰਦੇ ਕਿਸਾਨਾਂ ਦੀ ਰਿਹਾਈ ਨੂੰ ਏਕੇ ਅਤੇ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਏਕੇ ਨੇ ਧਰਨਾ ਚੁਕਵਾਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕੀਤਾ ਅਤੇ ਗ੍ਰਿਫਤਾਰ ਕਿਸਾਨਾਂ ਅਤੇ ਇੱਕ ਔਰਤ ਨੂੰ ਫ਼ਿਰੋਜ਼ਪੁਰ ਜੇਲ੍ਹ ਵਿੱਚੋਂ ਰਿਹਾਅ ਲੋਕ-ਸੰਘਰਸ਼ ਦੀ ਜਿੱਤ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਇਤਿਹਾਸਕ ਕਿਸਾਨ ਅੰਦੋਲਨ ਨੂੰ ਵਿਦਿਆਰਥੀਆਂ ਦੇ ਸਿਲੇਬਸਾਂ ਦਾ ਹਿੱਸਾ ਬਣਾਏ ਜਾਣ ਦੀ ਮੰਗ ਦੀ ਜ਼ੋਰਦਾਰ ਹਮਾਇਤ ਕੀਤੀ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਬੀਕੇਯੂ-ਏਕਤਾ (ਡਕੌਂਦਾ) ਨੇ ਹੀ ਇਸ ਮੰਗ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਆਪਕ ਜਥੇਬੰਦੀ ਨੂੰ ਦਿੱਤੇ ਭਰੋਸਾ ਸਦਕਾ ਵਿਦਿਆਰਥੀਆਂ ਨੂੰ ਪ੍ਰੇਰਣਾ ਦੇਣ ਵਾਲਾ ਇਤਿਹਾਸਕ ਅੰਦੋਲਨ ਪੜ੍ਹਾਏ ਜਾਣ ਦੀ ਉਮੀਦ ਬਣੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h