ਦਾਣਾ ਮੰਡੀ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ “ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ” ਵਿਸ਼ੇ ‘ਤੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਖਾਲਿਸਤਾਨੀ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਕੇਦਰਾਂ ‘ਤੇ ਧਰਨੇ ਲਾ ਕੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ। ਕਨਵੈਨਸ਼ਨ ਵਿੱਚ ਔਰਤਾਂ ਸਮੇਤ ਜੱਥੇਬੰਦੀ ਦੀਆਂ ਹਰ ਪੱਧਰ ਦੀਆਂ ਆਗੂ ਪਰਤਾਂ ਨੇ ਹਜ਼ਾਰ ਤੋਂ ਕਾਫੀ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਇਸ ਮੁੱਦੇ ਤੇ ਵੱਖ-ਵੱਖ ਪਹਿਲੂਆਂ ਨੂੰ ਚਰਚਾ ਅਧੀਨ ਲਿਆਂਦਾ।
ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਬਹੁਤ ਵੱਡੀ ਗਿਣਤੀ ਮੌਜੂਦ ਹੈ, ਜਿੰਨਾਂ ਨੂੰ ਰਿਹਾਅ ਨਾ ਕਰਕੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਹਨਾਂ ‘ਚ ਖਾਲਸਿਤਾਨੀ ਕੈਦੀਆਂ ਸਮੇਤ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ ਕੁਚਲੇ ਲੋਕ ਸ਼ਾਮਲ ਹਨ। ਉਹਨਾਂ ਭਾਰਤੀ ਨਿਆਂ ਪ੍ਰਬੰਧ ਵੱਲੋਂ ਹੁੰਦੀ ਬੇ-ਇਨਸਾਫ਼ੀ ਦੀ ਤਸਵੀਰ ਪੇਸ਼ ਕੀਤੀ ਤੇ ਇਸਨੂੰ ਮੁਲਕ ਵਿਆਪੀ ਜਮਹੂਰੀ ਹੱਕਾਂ ਦਾ ਮੁੱਦਾ ਕਰਾਰ ਦਿੰਦਿਆਂ ਇਸ ਮਸਲੇ ‘ਤੇ ਵਿਸ਼ਾਲ ਜਮਹੂਰੀ ਸ਼ੰਘਰਸ਼ ਦੀ ਲੋੜ ਨੂੰ ਉਭਾਰਿਆ।
80ਵਿਆਂ ਦੀ ਖਾਲਿਸਤਾਨੀ ਤੇ ਹਕੂਮਤੀ ਦਹਿਸ਼ਤਗਰਦੀ ਦੇ ਦੌਰ ‘ਚ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੱਲੋਂ ਘਾਲ਼ੀ ਗਈ ਘਾਲਣਾ ਦੀ ਚਰਚਾ ਕੀਤੀ ਤੇ ਇਸ ਦੋ-ਮੂੰਹੀ ਦਹਿਸ਼ਤਗਰਦੀ ਖ਼ਿਲਾਫ ਜੂਝਦੀ ਰਹੀ ਪੰਜਾਬ ਦੀ ਜਮਹੂਰੀ ਲਹਿਰ ਵੱਲੋਂ ਖਾਲਿਸਤਾਨੀ ਦਹਿਸ਼ਗਰਦਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੀਤੇ ਜਾਂਦੇ ਵਿਰੋਧ ਦੇ ਖਰੇ-ਜਮਹੂਰੀ ਪੈਂਤੜੇ ਨੂੰ ਚਿਤਾਰਿਆ।
ਇਸ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਪੱਧਰਾਂ ‘ਤੇ ਧਰਨਿਆਂ ਦਾ ਐਲਾਨ ਕਰਦਿਆਂ ਵੱਡੀ ਗਿਣਤੀ ‘ਚ ਜਿਲ੍ਹਾ ਹੈਡਕੁਆਟਰਾਂ ‘ਤੇ ਪੁੱਜਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜੱਥੇਬੰਦੀ ਪਹਿਲਾਂ ਵੀ ਵੱਖ-ਵੱਖ ਸਰਗਰਮੀਆਂ ‘ਚ ਇਹ ਮੰਗ ਰੱਖਦੀ ਆ ਰਹੀ ਹੈ ਤੇ ਹੁਣ ਇਸ ਮਸਲੇ ‘ਤੇ ਸਰਗਰਮ ਸ਼ੰਘਰਸ਼ ਕਰਨ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h