ਮਾਲੇਰਕੋਟਲਾ/ਅਮਰਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਲੈਂਡ ਫੋਰਸ ਦਸਮੇਸ਼-ਅਮਰਗੜ੍ਹ ਅਤੇ ਦਸਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮਟੁ ਰਾਏਕੋਟ ਰੋਡ ਮਾਲੇਰਕੋਟਲਾ ਕੰਪਨੀਆਂ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਰੱਖੇ ਮਾਪਦੰਡਾਂ ‘ਤੇ ਖਰ੍ਹੇ ਉਤਰਨ ਸਬੰਧੀ ਮੁਆਇਨਾ ਕਰਨ ਪੁੱਜੇ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ,ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਸ੍ਰੀ ਗੁਰਦੇਵ ਸਿੰਘ ਦੇਵ ਮਾਨ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ, ਸਹਾਇਕ ਡਾਇਰੈਕਟਰ ਸ੍ਰੀ ਜਗਦੀਸ਼ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ਼ਾਕੀਬ ਅਲੀ ਰਾਜਾ ਮੌਜੂਦ ਸਨ ।
ਇਹ ਵੀ ਪੜ੍ਹੋ- Sonali Phogat Murder Case: ਸੋਨਾਲੀ ਫੋਗਾਟ ਨੂੰ ਦਿੱਤੀ MDMA ਡਰੱਗ ਕਿੰਨੀ ਖਤਰਨਾਕ ਹੈ ?
ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਮਾਰਕਿੰਗ/ਕਟਿੰਗ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਨੂੰ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਵੀ ਦਰਜ ਕੀਤਾ ਜਾ ਰਿਹਾ ਹੈ ਤਾਂ ਜੋ ਮਸ਼ੀਨ ਦੇ ਵੇਰਵਿਆਂ ਦੀ ਸਹੀ ਜਾਣਕਾਰੀ ਦਾ ਰਿਕਾਰਡ ਰਹਿ ਸਕੇ ।
ਇਹ ਵੀ ਪੜ੍ਹੋ- Delhi Excise policy : ਆਬਕਾਰੀ ਨੀਤੀ ਕੀ ਹੈ ? ਪੜ੍ਹੋ…
ਸ. ਧਾਲੀਵਾਲ ਨੇ ਕਿਹਾ ਪਹਿਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਬਹੁਤ ਸਾਰੇ ਅਸਲ ਕਿਸਾਨਾਂ ਨੂੰ ਨਹੀਂ ਮਿਲਿਆ ਸਕਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪਹਿਲਾ ਗ਼ਲਤੀਆਂ ਕੀਤੀਆਂ ਸਨ ਉਹ ਭਾਵੇਂ ਮਸ਼ੀਨਾਂ ਬਣਾਉਣ ਵਾਲੀਆ ਕੰਪਨੀਆਂ ਹੋਣ, ਭਾਵੇਂ ਡੀਲਰ ਹੋਣ, ਭਾਵੇਂ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਹੋਣ ਭਾਵੇਂ ਕਿਸਾਨ ਹੋਣ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।
ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਗੱਲਬਾਤ ਕਰਨ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਨਰਿੰਦਰ ਮੋਦੀ ਤੋਂ ਮੰਗਿਆ ਸਮਾਂ
ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਧਰਤੀ ਦੀ ਸਿਹਤ ਦੇ ਨਾਲ ਨਾਲ ਆਉਣ ਵਾਲੀਆ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ ।ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਦਬਾਉਣ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ਼ ਤੇ ਕੀਤਾ ਜਾਵੇਗਾ ਤਾਂ ਜੋ ਪੇਂਡੂ ਰੁਝਾਨ ਨੂੰ ਸ਼ਹਿਰਾਂ ਵੱਲ ਜਾਣ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ ਇਸ ਲਈ ਪੰਚਾਇਤਾਂ ਦੇ ਇਜਲਾਸ ਵਿੱਚ ਉਹੀ ਸ਼ਾਮਲ ਹੋਣ ਅਜਿਹਾ ਕਰਨ ਨਾਲ ਨਾਰੀ ਸਸ਼ਕਤੀਕਰਨ ਨੂੰ ਵਧਾਵਾ ਮਿਲੇਗਾ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੰਧੂ , ਐਮ.ਡੀ ਲੈਂਡ ਫੋਰਸ ਦਸਮੇਸ਼-ਅਮਰਗੜ੍ਹ ਸ੍ਰੀ ਮਲਕੀਤ ਸਿੰਘ, ਸ੍ਰੀ ਸਵਰਨਜੀਤ ਸਿੰਘ, ਸ੍ਰੀ ਸਰਬਜੀਤ ਸਿੰਘ, ਸ੍ਰੀ ਗਿਆਨੀ ਅਮਰ ਸਿੰਘ ਐਮ.ਡੀ ਦਸਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮ ਤੋਂ ਇਲਾਵਾ ਕੰਪਨੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।