ਮੋਗਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਗਾ ਦੇ ਪਿੰਡ ਮਾਹਲਾ ਕਲਾ ਵਿੱਚ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਗੰਦੇ ਨਾਲੇ ਦੇ ਨੇੜੇ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ।
ਮੋਗਾ ਪੁਲਿਸ ਨੇ ਸਮਾਜ ਸੇਵਾ ਸੋਸਾਇਟੀ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪਛਾਣ ਲਈ 72 ਘੰਟਿਆਂ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਨੌਜਵਾਨ ਦੇ ਸਰੀਰ ਵਿੱਚੋਂ ਬਦਬੂ ਆ ਰਹੀ ਸੀ ਅਤੇ ਉਸ ਉੱਤੇ ਕੀੜੇ-ਮਕੌੜੇ ਸਨ। ਇਸ ਤੋਂ ਪਤਾ ਲਗਦਾ ਹੈ ਕਿ ਲਾਸ਼ ਪੁਰਾਣੀ ਹੈ ਕਹਿ ਸਕਦੇ ਹਾਂ ਕਿ ਇੰਝ ਲੱਗਦਾ ਹੈ ਕਿ ਨੌਜਵਾਨ ਦੀ ਮੌਤ ਕੁਝ ਦਿਨ ਪਹਿਲਾਂ ਹੋਈ ਸੀ ਅਤੇ ਪੁਲਿਸ ਨੂੰ ਅੱਜ ਇਸ ਬਾਰੇ ਪਤਾ ਲੱਗਾ ਹੈ।