29 ਮਈ, 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ (Sidhu Moose Wala) ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਸਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਨਾਲ ਪੂਰੇ ਦੇਸ਼ ਨੂੰ ਹੀ ਨਹੀਂ ਸਗੋਂ ਦੇਸ਼-ਵਿਦੇਸ਼ ‘ਚ ਬੈਠੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਦੇ ਦਿਲਾਂ ‘ਤੇ ਗਹਿਰੀ ਸੱਟ ਲੱਗੀ। ਸਿੱਧੂ ਦੇ ਕਤਲ ਨਾਲ ਮਿਊਜਿਕ ਇੰਡਸਟਰੀ ਦੇ ਨਾਲ-ਨਾਲ ਫਿਲਮ ਜਗਤ ਵੀ ਸੋਗ ‘ਚ ਹੈ।
ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ (Sunil Shetty) ਨੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਪ੍ਰੈੱਸ ਵੱਲੋਂ ਪੁਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਇੱਕ ਵੱਡੀ ਘਾਟ ਹੈ। ਇਹ ਘਾਟਾ ਸਿਰਫ ਮਿਊਜਿਕ ਇੰਡਸਟਰੀ ਨੂੰ ਹੀ ਨਹੀਂ ਬਲਕਿ ਆਰਟਿਸਟ ਜਗਤ ਨੂੰ ਵੀ ਪਿਆ ਹੈ ਜੋ ਕਿ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸਦਾ ਰਿਵਾਇਵਲ ਕਦੇ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤੇ ਉਨ੍ਹਾਂ ਦੇ ਚਾਹਣ ਵਾਲਿਆਂ ਨਾਲ ਮੇਰੀ ਹਮਦਰਦੀ ਹੈ।
ਉਨ੍ਹਾਂ ਕਿਹਾ ਕਿ ਹਾਲੇ ਵੀ ਮਿਊਜਿਕ ਇੰਡਸਟਰੀ ‘ਚ ਉਨ੍ਹਾਂ ਦੀਆਂ ਹੀ ਗੱਲ਼ਾਂ ਹੁੰਦੀਆਂ ਹਨ, ਕਿਤੇ ਨਾ ਕਿਤੇ ਉਹ ਭਾਂਵੇ ਇੰਟਰਨੈਸ਼ਨਲ ਸਿੰਗਰ ਕਿਉਂ ਨਾ ਹੋਵੇ ਸਿੱਧੂ ਮੂਸੇਵਾਲਾ ਦੇ ਗੀਤਾਂ ਤੇ ਉਸਦੀ ਗੱਲ ਜ਼ਰੂਰ ਕਰਦਾ ਹੈ।