ਮੰਗਲਵਾਰ, ਮਈ 20, 2025 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਿਸਾਨਾਂ ਨੇ ਉਲੀਕੀ ਸੰਘਰਸ਼ ਦੀ ਅਗਲੀ ਰਣਨੀਤੀ, 15 ਦਸੰਬਰ ਤੋਂ 15 ਜਨਵਰੀ ਤੱਕ ਫਰੀ ਕੀਤੇ ਜਾਣਗੇ ਰੋਡ ਟੋਲ

ਉਨ੍ਹਾਂ ਕਿਹਾ ਕਿ ਜਥੇਬੰਦੀ ਇਹ ਵੀ ਗਰੰਟੀ ਕਰੇਗੀ ਕਿ ਇਸ ਅਰਸੇ ਦੌਰਾਨ ਟੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਕੰਪਨੀਆਂ ਕੋਲੋਂ ਦਵਾਈਆਂ ਜਾਣ। ਅੱਗੇ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ 12 ਦਸੰਬਰ ਨੂੰ ਪੰਜਾਬ ਸਰਕਾਰ ਦੇ ਐਮ ਐਲ ਏ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ।

by Bharat Thapa
ਦਸੰਬਰ 4, 2022
in Featured, Featured News, ਪੰਜਾਬ
0

Farmers Protest: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫਤਰਾਂ ਤੇ ਚਲ ਰਹੇ‌ ਲੰਬੇ ਸਮੇਂ ਦੇ ਮੋਰਚਿਆਂ ਦੇ ਨੌਂਵੇਂ ਦਿਨ ਡੀਸੀ ਦਫਤਰ ਅੰਮ੍ਰਿਤਸਰ ਤੋਂ ਪ੍ਰੈਸ ਕਾਨਫਰੰਸ ਕਰਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਬੀਤੀ ਸ਼ਾਮ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ, ਸਰਕਾਰ ਦੇ ਲੋਕਾਂ ਦੇ ਮੁਦਿਆਂ ਪ੍ਰਤੀ ਉਦਾਸੀਨ‌ ਰਵਈਏ ਦੇ ਚਲਦੇ,ਆਉਣ ਵਾਲੇ ਸਮੇਂ ਵਿਚ ਐਕਸ਼ਨ ਪ੍ਰੋਗਰਾਮ ਨੂੰ ਲੈ ਕੇ, ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿਚ ਮੁੱਖ ਤੌਰ ਤੇ 15 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਆਮ ਜਨਤਾ ਲਈ ਸੜਕਾਂ ਟੋਲ ਫ਼ਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਥੇਬੰਦੀ ਇਹ ਵੀ ਗਰੰਟੀ ਕਰੇਗੀ ਕਿ ਇਸ ਅਰਸੇ ਦੌਰਾਨ ਟੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਕੰਪਨੀਆਂ ਕੋਲੋਂ ਦਵਾਈਆਂ ਜਾਣ। ਅੱਗੇ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ 12 ਦਸੰਬਰ ਨੂੰ ਪੰਜਾਬ ਸਰਕਾਰ ਦੇ ਐਮ ਐਲ ਏ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਨੌਂ ਦੇਣ ਤੋਂ ਜਥੇਬੰਦੀਆਂ ਲਗਾਤਾਰ ਸ਼ਾਂਤਮਈ ਤਰੀਕੇ ਨਾਲ ਡੀਸੀ ਦਫ਼ਤਰਾਂ ਤੇ ਧਰਨੇ ਲਾ ਕੇ ਜਨਤਾ ਦੀਆਂ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਰੱਖ ਰਹੀ ਹੈ ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ ਸੋ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 7 ਦਸੰਬਰ ਨੂੰ ਡੀਸੀ ਦਫਤਰਾਂ ਦੇ ਗੇਟਾਂ ਤੇ 4 ਘੰਟੇ ਦੇ ਧਰਨੇ ਲਗਾਏ ਜਾਣਗੇ।

ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਨਾਲ ਸਬੰਧਤ ਮੰਗਾਂ ਲਈ 5 ਦਸੰਬਰ ਨੂੰ ਕੇਂਦਰ ਦੇ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਆਉਣ ਵਾਲੇ ਪਾਰਲੀਮੈਂਟ ਦੇ ਸੈਸ਼ਨ ਵਿਚ ਇਨ੍ਹਾਂ ਮੰਗਾਂ ਨੂੰ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲੇ ਮੈਂਬਰ ਪਾਰਲੀਮੈਂਟ ਪੂਰੇ ਜੋਰ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਭਰ ਵਿਚ ਲਾਗੂ ਕੀਤੇ ਜਾਣਗੇ।

ਇਸ ਮੌਕੇ ਮੋਰਚੇ ਵਿੱਚ ਮਜੂਦ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਨੇ ਗੱਲ ਕਰਦੇ ਕਿਹਾ ਕਿ ਸਰਕਾਰ ਚਾਹੇ ਪੰਜਾਬ ਦੀ ਹੋਵੇ ਜਾਂ ਕੇਂਦਰ ਦੀ, ਉਹ ਜਨਤਾ ਦੇ ਹਿਤ ਦੀ ਨੀਤੀ ਬਣਾਉਣ ਦੀ ਜਗ੍ਹਾ ਚੰਦ ਵਪਾਰੀ ਘਰਾਣਿਆਂ ਲਈ ਸਾਰੀ ਨੀਤੀ ਤਿਆਰ ਕਰ ਰਹੀ ਹੈ, ਜਦਕਿ ਆਮ ਜਨਤਾ ਬੇਰੁਜ਼ਗਾਰੀ, ਗਰੀਬੀ , ਨਸ਼ੇ ਅਤੇ ਭੁੱਖ ਮਰੀ ਦੀ ਸ਼ਿਕਾਰ ਹੈ।

ਉਨ੍ਹਾਂ ਕਿਹਾ ਕੇ ਅੱਜ ਜਨਤਾ ਇਨਫਰਮੇਸ਼ਨ ਦੇ ਯੁਗ ਵਿੱਚ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੀ ਹੈ, ਇਸ ਲਈ ਧਰਨਿਆਂ ਅਤੇ ਅੰਦੋਲਨ ਰਾਹੀਂ ਸਰਕਾਰਾਂ ਨੂੰ ਸਹੀ ਦਿਸ਼ਾ ਵਿੱਚ ਕੰਮ ਕਰਨ ਲਈ ਮਜਬੂਰ ਕਰਨ ਲਈ ਕਮਰ ਕੱਸ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੱਗੇ ਮੋਰਚਿਆਂ ਨੂੰ ਲਗਾਤਾਰ ਸਮਰਥਨ ਵਧ ਰਿਹਾ ਹੈ।

  • 15 ਦਸੰਬਰ ਤੋਂ 15 ਜਨਵਰੀ ਤੱਕ ਆਮ ਜਨਤਾ ਲਈ ਕੀਤੇ ਜਾਣਗੇ ਰੋਡ ਟੋਲ ਫਰੀ,
  • 12 ਦਸੰਬਰ ਨੂੰ ਪੰਜਾਬ ਐੱਮ.ਐੱਲ.ਏ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ,
  • 7 ਦਸੰਬਰ ਨੂੰ ਚਾਰ ਘੰਟੇ ਲਈ ਡੀਸੀ ਦਫ਼ਤਰਾਂ ਦੇ ਗੇਟਾਂ ਤੇ ਧਰਨੇ,
  • 5 ਦਸੰਬਰ ਨੂੰ ਮੈਂਬਰ ਪਾਰਲੀਮੈਂਟਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

– ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ

Tags: Farmers drewfreed from Decembernext strategypropunjabtvroad tollsthe struggle
Share204Tweet128Share51

Related Posts

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.