ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇਣਗੇ ਅਸਤੀਫ਼ਾ
ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ (ਟੋਰੀ) ਦੇ ਨੇਤਾ ਦਾ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ ਪਰ ਉਹ ਨਵੇਂ ਨੇਤਾ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿਣਗੇ।
ਬੋਰਿਸ ਜੌਨਸਨ ਨੇ ਆਪਣੇ ਮੰਤਰੀ ਮੰਡਲ ਦੇ 40 ਦੇ ਕਰੀਬ ਮੰਤਰੀਆਂ ਅਤੇ ਅਧਿਕਾਰੀਆਂ ਦੇ ਅਸਤੀਫ਼ੇ ਦੇ ਬਾਵਜੂਦ ਪ੍ਰਧਾਨ ਮੰਤਰੀ ਦੇ ਅਹੁਦੇ ਉੱਤੇ ਬਣੇ ਰਹਿਣ ਦਾ ਦਾਅਵਾ ਕੀਤਾ ਸੀ।
ਉਹ ਪ੍ਰਧਾਨ ਮੰਤਰੀ ਦੇ ਅਹੁਦੇ ਉੱਤੇ ਫਿਲਹਾਲ ਨਵੰਬਰ ਮਹੀਨੇ ਤੱਕ ਬਣੇ ਰਹਿਣਗੇ।
ਹਾਲਾਂਕਿ ਬੋਰਿਸ ਜੌਨਸਨ ਨੇ ਜਗਤਾਰ ਸਿੰਘ ਜੌਹਲ ਦੀ ਭਾਰਤ ਵਿੱਚ ਗ੍ਰਿਫ਼ਤਾਰੀ ਨੂੰ ”ਆਪਹੁਦਰੀ” ਦੱਸਿਆ ਸੀ
ਜਗਤਾਰ ਸਿੰਘ ਜੌਹਲ ਇੱਕ ਸਿੱਖ ਕਾਰਕੁਨ ਹਨ ਜੋ ਕਿ ਨਵੰਬਰ 2017 ਤੋਂ ਭਾਰਤ ਵਿੱਚ ਬਿਨਾਂ ਸੁਣਵਾਈ ਦੇ ਕੈਦ ਕੱਟ ਰਹੇ ਹਨ। ਉਨ੍ਹਾਂ ਉੱਪਰ ਸੱਜੇਪੱਖੀ ਹਿੰਦੂ ਆਗੂਆਂ ਖਿਲਾਫ਼ ਦਹਿਸ਼ਤਗਰਦ ਸਾਜਿਸ਼ ਦਾ ਹਿੱਸਾ ਹੋਣ ਦੇ ਇਲਜ਼ਾਮ ਹਨ।