Workers on Labor Day: 1 ਮਈ ਨੂੰ ਮਜ਼ਦੂਰ ਦਿਵਸ ’ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਸਥਾਨਕ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਅਤੇ ਉਨ੍ਹਾਂ ਨੂੰ ਟਿਫਨ ਬਾਕਸ ਦੇ ਕੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਰਾਹੀ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੇ ਹਿੱਤਾਂ ਲਈ ਸੂਬਾ ਸਰਕਾਰ ਹਮੇਸ਼ਾਂ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵਲੋਂ ਹਲਕੇ ਦੇ ਮਜ਼ਦੂਰਾਂ ਦੇ ਹਿੱਤ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ 2 ਮਿਨਟ ਦਾ ਮੌਨ ਰੱਖ ਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਵੀ ਕੀਤਾ।
CM @BhagwantMann ਜੀ ਦੀ ਅਗਵਾਈ ਵਾਲੀ ਸਰਕਾਰ ਮਜ਼ਦੂਰਾਂ ਦੇ ਵਿਕਾਸ ਲਈ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਰ ਬੁਨਿਆਦੀ ਸੁਵਿਧਾ ਦੇਣ ਲਈ ਵਚਨਬੱਧ ਹੈ। #LabourDay ’ਤੇ ਹੁਸ਼ਿਆਰਪੁਰ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰ ਭਰਾਵਾਂ ਨੂੰ ਮਠਿਆਈ ਖਿਲਾ ਕੇ, ਟਿਫਨ ਬਾਕਸ ਦੇ ਕੇ ਮਜ਼ਦੂਰ ਦਿਵਸ ਮਨਾਇਆ।@AAPPunjab pic.twitter.com/PM8XU92wQi
— Bram Shanker Sharma – Jimpa (@BJimpaAAP) May 1, 2023
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਰ ਬੁਨਿਆਦੀ ਸੁਵਿਧਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਾਜ਼ਰ ਮਜ਼ਦੂਰਾਂ ਨੂੰ ਉਨ੍ਹਾਂ ਦੇ ਹਿੱਤ ਵਿਚ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਲੈ ਕੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਹਨਤੀ ਲੋਕਾਂ ਨੂੰ ਸਲਾਮ ਕਰਦੇ ਹਾਂ ਕਿਉਂਕਿ ਦੇਸ਼ ਤੇ ਸਮਾਜ ਦੀ ਤਰੱਕੀ ਵਿਚ ਮਜ਼ਦੂਰ ਵਰਗ ਦਾ ਬਹੁਤ ਯੋਗਦਾਨ ਹੁੰਦਾ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਬਿੱਟੂ, ਮੁਖੀ ਰਾਮ, ਬਾਬਾ ਗੁਰਦੇਵ ਸਿੰਘ, ਸਤਵੰਤ ਸਿੰਘ ਸਿਆਨ, ਰਾਜੇਸ਼ਵਰ ਦਿਆਲ ਬੱਬੀ, ਚੰਦਨ ਲੱਕੀ, ਸੋਮਨਾਥ, ਕੁਵਲੰਤ ਸਿੰਘ ਸੈਣੀ, ਸਫ਼ਾਈ ਕਰਮਚਾਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਰਨ ਜੋਤ ਆਦਿਆ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h