Bram Shanker Jimpa and Harbhajan Singh ETO: ਪੰਜਾਬ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹੇ।
ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।
Revenue Minister Bram Shanker Jimpa held a high-level meeting with PWD Minister Harbhajan Singh ETO regarding new medical college to be built in Hoshiarpur. Minister said that this college will set new milestones of progress in terms of providing opportunities in medical edu. pic.twitter.com/pTMehA8GXK
— Government of Punjab (@PunjabGovtIndia) August 1, 2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।
ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h