Punjab State District Offices Employees Union: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।
ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲਾਂ ਤੋਂ ਹੀ ਕਾਰਜ਼ਸ਼ੀਲ ਹੈ।
ਜਿਲ੍ਹਾ ਦਫਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਵਾਸਤੇ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ 29000 ਦੇ ਲਗਪਗ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਿਆ ਹੈ।
Cabinet Minister @BJimpaAAP held a meeting with the Punjab Raj Zila Daftar Karamchari Union and discussed their issues in detail, Regarding the issue of vacant posts in the Districts, Minister said that a massive recruitment drive has been launched by the Govt to fill all posts. pic.twitter.com/jmAAHa2HzV
— Government of Punjab (@PunjabGovtIndia) June 6, 2023
ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਦੀ ਭਰਤੀ ਵਾਸਤੇ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਲਈ ਕਿਹਾ। ਪੁਨਰਗਠਨ ਦੌਰਾਨ ਖ਼ਤਮ ਹੋਈਆਂ ਅਸਾਮੀਆਂ ਬਹਾਲ ਕਰਨ ਅਤੇ ਕੁਝ ਹੋਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮੰਗ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੁਝ ਮਾਮਲੇ ਪਹਿਲਾਂ ਤੋਂ ਹੀ ਵਿੱਤ ਵਿਭਾਗ ਦੇ ਵਿਚਾਰ ਅਧੀਨ ਹਨ।
ਜਿੰਪਾ ਨੇ ਕਿਹਾ ਕਿ ਹੋਰ ਲੋੜੀਂਦੀਆਂ ਅਸਾਮੀਆਂ ਦੀ ਬਹਾਲੀ ਜਾਂ ਨਵੀਂ ਰਚਨਾ ਬਾਰੇ ਵੀ ਤਜ਼ਵੀਜ ਜਲਦੀ ਹੀ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਮਾਲ ਮੰਤਰੀ ਨੇ ਇੱਕ ਜਿਲ੍ਹੇ ਤੋਂ ਦੂਸਰੇ ਜਿਲ੍ਹੇ ਵਿੱਚ ਤਬਾਦਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਵੀ ਜਲਦੀ ਹੀ ਕਰਨ ਦਾ ਭਰੋਸਾ ਦਿੱਤਾ।
ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਆਈ.ਜੀ.ਪੀ. (ਇੰਟੈਲੀਜੈਂਸ) ਜਸਕਰਨ ਸਿੰਘ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h