ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਸ ਜਨਤਾ ਦਰਬਾਰ ਵਿੱਚ ਵਰਚੁਅਲ ਤਰੀਕੇ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ, ਜਿਸ ਵਿੱਚ ਜਲ ਸਪਲਾਈ ਵਿਭਾਗ ਦੇ ਪੂਰੇ ਪੰਜਾਬ ਦੇ ਮੁੱਖ ਇੰਜੀਨੀਅਰ ਸ਼ਾਮਿਲ ਹੋਣਗੇ ਜਦਕਿ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਆਪਣੇ ਆਪਣੇ ਦਫ਼ਤਰਾਂ ਰਾਹੀਂ ਹੀ ਆਨਲਾਈਨ ਇਸ ਦਰਬਾਰ ਨੂੰ ਅਟੈਂਡ ਕਰਨਗੇ। ਜਨਤਾ ਦਰਬਾਰ ਵਿਚ ਮੰਤਰੀ ਸਾਬ ਨਾਲ ਪ੍ਰਿਸੀਪਲ ਸੈਕਟਰੀ ਅਤੇ ਐਚਓਡੀ ਮੁਖੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੀ ਮੌਜੂਦ ਰਹਿਣਗੇ।
ਐਕਸੀਅਨ ਜਸਵਿੰਦਰ ਸਿੰਘ ਦੱਸਿਆ ਕਿ ਸ਼ਿਕਾਇਤਕਰਤਾਂ ਆਪਣੀ ਸ਼ਿਕਾਇਤਾਂ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾਂ ਟੋਲ ਫ੍ਰੀ ਨੰਬਰ 1800-180-2468, ਦੂਜਾ ਈ ਮੇਲ dwsssnkhelpdesk@gmail.com ਉੱਪਰ ਅਤੇ ਤੀਜਾ ਵੈਬਸਾਈਟ https://dwss.punjab.gov.in ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਗੇਤੀਆਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫਸਟ ਕਮ ਫਸਟ ਸਰਵ ਦੇ ਆਧਾਰ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲੇ ਦੀ ਪੇਂਡੂ ਇਲਾਕੇ ਦੀ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਐਕਸੀਅਨ ਜਲ ਸਪਲਾਈ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਗਰਿਕ ਆਪਣੇ ਵਰਚੂਅਲ ਰੂਮ ਵਿੱਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਮੁਤਾਬਕ ਇੱਕ ਇੱਕ ਕਰਕੇ ਨਾਗਰਿਕ ਆਉਣਗੇ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸ਼ਿਕਾਇਤ ਸੁਣ ਕੇ ਉਨ੍ਹਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h