ਭਾਖੜਾ ਬਿਆਸ ਡੈਮ ਪ੍ਰਬੰਧਨ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਪਾਣੀ ਨਾ ਛੱਡਣ ਦੇ ਫੈਸਲੇ ਤੋਂ ਬਾਅਦ ਸੂਬੇ ਵਿੱਚ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਕਈ ਥਾਵਾਂ ‘ਤੇ ਰਾਤ ਨੂੰ ਵੀ ਬਚਾਅ ਕਾਰਜ ਜਾਰੀ ਰਿਹਾ। ਹੜ੍ਹ ਕਾਰਨ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹਨ। ਰੋਪੜ ਜ਼ਿਲ੍ਹੇ ਵਿੱਚ ਸਥਿਤੀ ਸਭ ਤੋਂ ਮਾੜੀ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਮਨਾਲੀ ਜਾਣ ਵਾਲੀ ਪੀ.ਆਰ.ਟੀ.ਸੀ ਦੀ ਬੱਸ ਦੇ ਵੀ ਬਿਆਸ ਤੋਂ ਮਿਲੇ ਹਨ। ਬੱਸ ‘ਚੋਂ ਡਰਾਈਵਰ ਦੀ ਲਾਸ਼ ਵੀ ਮਿਲੀ ਹੈ ਪਰ ਬੱਸ ਦਾ ਕੰਡਕਟਰ ਲਾਪਤਾ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ‘ਚ ਸਤਲੁਜ ਦਰਿਆ ‘ਤੇ ਬਣਿਆ ਹਜ਼ਾਰੇ ਦਾ ਪੁਲ ਵਹਿ ਗਿਆ ਹੈ। ਜਿਸ ਕਾਰਨ ਦੋ ਦਰਜਨ ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ। ਫਿਰੋਜ਼ਪੁਰ ‘ਚ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਇਸ ਸਮੇਂ 60 ਦੇ ਕਰੀਬ ਪਿੰਡ ਪਾਣੀ ‘ਚ ਡੁੱਬੇ ਹੋਏ ਹਨ।
ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਫ਼ੌਜੀ ਜਵਾਨਾਂ ਸਮੇਤ ਪਿੰਡ ਰੁਕਨੇਵਾਲਾ ਤੋਂ ਨਜ਼ਦੀਕੀ ਬਸਤੀਆਂ ‘ਚ ਫਸੇ ਲੋਕਾਂ ਨੂੰ ਪਾਣੀ ਅਤੇ ਰਾਸ਼ਨ ਦੇ ਕੇ ਵਾਪਿਸ ਪਰਤ ਰਹੇ ਸਨ ਕਿ ਉਸ ਦੇ ਨਾਲ ਦੀ ਕਿਸ਼ਤੀ ਪਾਣੀ ‘ਚ ਡੁੱਬ ਗਈ | ਫ਼ੌਜ ਦੇ ਜਵਾਨਾਂ ਨੇ ਸਖ਼ਤ ਮਿਹਨਤ ਨਾਲ ਉਨ੍ਹਾਂ ਨੂੰ ਬਚਾਇਆ ਅਤੇ ਵਾਪਸ ਕਿਸ਼ਤੀ ਵਿੱਚ ਬਿਠਾ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ।
ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫਤਾਰ ‘ਚ ਕਮੀ ਆ ਸਕਦੀ ਹੈ ਪਰ ਇਸ ਬਚਾਅ ਮੁਹਿੰਮ ਦੌਰਾਨ ਕੁਝ ਅਜਿਹੇ ਚਿਹਰੇ ਸਾਹਮਣੇ ਆਏ ਹਨ, ਜੋ ਕਿਸੇ ਹੀਰੋ ਤੋਂ ਘੱਟ ਨਹੀਂ ਹਨ।
ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ, ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h