ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਿਹਾ ਕਿ ਉਹ ਤੁਰੰਤ ਦਖਲ ਦੇ ਕੇ ਪੰਜਾਬ ਦੇ ਵੱਡੇ ਹਿੱਸੇ ‘ਤੇ ਬੀਐਸਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਦੇ ਨਾਲ-ਨਾਲ ਤਿੰਨ ਖੇਤੀ ਕਾਨੂੰਨੀ ਰੱਦ ਕਰਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਬੀਐਸਐਫ ਦੇ ਅਧਿਕਾਰ ਖੇਤਰ ‘ਚ ਵਾਧਾ ਕਰਨ ਦੇ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਜ਼ਰੂਰਤ ਹੈ।