ਪੰਜਾਬ ਦੀ ਸਿਆਸਤ ਵਿੱਚ ਅੱਜ ਦਾ ਦਿਨ ਇੱਕ ਵੱਡਾ ਦਿਨ ਹੈ। ਦੱਸਣਯੋਗ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਹੋਇਆ ਹੈ। ਇਸ ਮੌਕੇ ਬਸਪਾ ਆਗੂ ਸਤੀਸ਼ ਚੰਦਰ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬਸਪਾ ਅਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ ਸਾਬਤ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਜ਼ੀਫ਼ਾ ਘੋਟਾਲਾ ਕੀਤਾ ਹੈ ਅਤੇ ਦਲਿਤਾਂ ਦੇ ਹੱਕ ਵੀ ਮਾਰੇ ਹਨ। ਪੰਜਾਬ ਅਤੇ UP ਵਿੱਚ ਕਿਸਾਨੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਫੈਸਲਾ ਹੈ।