ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ ਕੀਤੀ ਹੈ। ਹੁਣ ਬਸਪਾ ਲੁਧਿਆਣਾ ਉੱਤਰੀ ਅਤੇ ਮੋਹਾਲੀ ਦੀਆਂ ਸੀਟਾਂ ਨੂੰ ਛੱਡ ਕੇ ਰਾਏਕੋਟ ਅਤੇ ਦੀਨਾਨਗਰ ਤੋਂ ਚੋਣ ਲੜੇਗੀ।
ਉਹ ਹੁਣ ਮੁਹਾਲੀ ਅਤੇ ਲੁਧਿਆਣਾ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।