Budget Session 2023: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਦੇ 6 ਅਪ੍ਰੈਲ ਨੂੰ ਖ਼ਤਮ ਹੋਣ ਦੀ ਉਮੀਦ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੰਸਦ ਦੇ ਸੈਂਟਰਲ ਹਾਲ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸੈਸ਼ਨ ਦੀ ਸ਼ੁਰੂਆਤ ਹੋਵੇਗੀ।
ਦੱਸ ਦਈਏ ਕਿ ਪਿਛਲੇ ਸਾਲ ਜੁਲਾਈ ਵਿੱਚ ਉੱਚ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਦਾ ਸੰਸਦ ਦੇ ਦੋਵਾਂ ਸਦਨਾਂ ਨੂੰ ਇਹ ਪਹਿਲਾ ਸੰਬੋਧਨ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਜਾਵੇਗਾ।
Parliament's Budget Session to start from Jan 31, Union Budget to be presented on Feb 1
Read @ANI Story | https://t.co/j7l3Nu5Dic#Parliament #BudgetSession #UnionBudget pic.twitter.com/Fx1VUf52le
— ANI Digital (@ani_digital) January 2, 2023
ਸੂਤਰਾਂ ਨੇ ਦੱਸਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਕੇਂਦਰੀ ਬਜਟ ਪੇਸ਼ ਕਰਨ ਦੀ ਸੰਭਾਵਨਾ ਹੈ ਅਤੇ ਸੈਸ਼ਨ ਦਾ ਪਹਿਲਾ ਹਿੱਸਾ 10 ਫਰਵਰੀ ਤੱਕ ਚੱਲਣ ਦੀ ਸੰਭਾਵਨਾ ਹੈ। ਬਜਟ ਸੈਸ਼ਨ ਦਾ ਦੂਜਾ ਹਿੱਸਾ, ਛੁੱਟੀ ਤੋਂ ਬਾਅਦ 6 ਮਾਰਚ ਨੂੰ ਸ਼ੁਰੂ ਹੋਣ ਤੇ 6 ਅਪ੍ਰੈਲ ਨੂੰ ਸਮਾਪਤ ਹੋਣ ਦੀ ਸੰਭਾਵਨਾ ਹੈ।
ਇਹ ਸਭ ਕੁਝ ਹੋਵੇਗਾ
ਦੱਸ ਦੇਈਏ ਕਿ ਬਜਟ ਸੈਸ਼ਨ ਦੇ ਪਹਿਲੇ ਹਿੱਸੇ ਦੌਰਾਨ ਦੋਹਾਂ ਸਦਨਾਂ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਵਿਸਤ੍ਰਿਤ ਚਰਚਾ ਹੁੰਦੀ ਹੈ ਅਤੇ ਫਿਰ ਕੇਂਦਰੀ ਬਜਟ ‘ਤੇ ਚਰਚਾ ਹੁੰਦੀ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਜਵਾਬ ਦੇਣਗੇ। ਵਿੱਤ ਮੰਤਰੀ ਨੇ ਕੇਂਦਰੀ ਬਜਟ ‘ਤੇ ਬਹਿਸ ਦਾ ਜਵਾਬ ਦਿੰਦੀ ਹੈ।
ਬਜਟ ਸੈਸ਼ਨ ਦੇ ਦੂਜੇ ਭਾਗ ਦੌਰਾਨ ਸਰਕਾਰ ਦੇ ਵਿਧਾਨਿਕ ਏਜੰਡੇ ਤੋਂ ਇਲਾਵਾ ਵੱਖ-ਵੱਖ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ ‘ਤੇ ਚਰਚਾ ਮੁੱਖ ਤੌਰ ‘ਤੇ ਹੁੰਦੀ ਹੈ। ਪਿਛਲੇ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਨੌਂ ਬਿੱਲ ਪੇਸ਼ ਕੀਤੇ ਗਏ ਸੀ ਤੇ ਸੱਤ ਬਿੱਲ ਸੰਸਦ ਦੇ ਹੇਠਲੇ ਸਦਨ ਵੱਲੋਂ ਪਾਸ ਕੀਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h