ਐਤਵਾਰ, ਅਗਸਤ 10, 2025 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ

ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

by Bharat Thapa
ਫਰਵਰੀ 23, 2023
in ਪੰਜਾਬ
0

ਐਸ.ਏ.ਐਸ.ਨਗਰ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, ਇਸ ਲਈ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹਨ ਅਤੇ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਨਾਲ ਉਹ ਸੂਬੇ ਦੇ ਸਿਹਤ ਖੇਤਰ ਵਿੱਚ ਨਿਵੇਸ਼ ਕਰਨ ਦੇ ਮੌਕੇ ਤਲਾਸ਼ ਰਹੇ ਹਨ। ਡਾ. ਤ੍ਰੇਹਨ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਪ੍ਰਗਤੀਸ਼ੀਲ ਪੰਜਾਬ ਦੀ ਆਸ ਦਾ ਪ੍ਰਤੀਕ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਆਈਟੀਸੀ ਗਰੁੱਪ ਦੇ ਚੇਅਰਮੈਨ ਅਤੇ ਐਮ.ਜੀ. ਸੰਜੀਵ ਪੁਰੀ ਨੇ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਸਿਰਜੇ ਉਦਯੋਗਿਕ ਪੱਖੀ ਮਾਹੌਲ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਰਕਾਰ ਅਤੇ ਲੋਕਾਂ ਦਰਮਿਆਨ ਪੈਦਾ ਹੋਏ ਆਪਸੀ ਕੰਮਕਾਜੀ ਮਾਹੌਲ ਦੀ ਵੀ ਸ਼ਲਾਘਾ ਕੀਤੀ। ਸੰਜੀਵ ਪੁਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਅਤੇ ਮੁੱਖ ਮੰਤਰੀ ਦੇ ਸੂਬੇ ਦੀ ਕਾਇਆ ਕਲਪ ਕਰਨ ਦੇ ਵਿਜ਼ਨ ਸਦਕਾ ਪੰਜਾਬ ਨਿਵੇਸ਼ ਲਈ ਤਰਜੀਹੀ ਸਥਾਨ ਬਣ ਗਿਆ ਹੈ।

ਗੋਦਰੇਜ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਦੀ ਕਾਰਜਕਾਰੀ ਚੇਅਰਪਰਸਨ ਨਿਸਾਬਾ ਗੋਦਰੇਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਨਿਵੇਸ਼ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਸੂਬੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਦੀ ਪੇਸ਼ੇਵਰ ਅਤੇ ਉਦਯੋਗਿਕ ਪੱਖੀ ਪਹੁੰਚ ਦੀ ਵੀ ਸ਼ਲਾਘਾ ਕੀਤੀ। ਗੋਦਰੇਜ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਗਰੁੱਪ ਦੇ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਸੂਬੇ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਆਸਾਂ ਹਨ। ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਕੁੱਲ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਵਿੱਚ ਵਾਧਾ ਪੰਜਾਬ ਦੀ ਕਾਇਆ-ਕਲਪ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵੀ ਵਧਾਈ ਦਿੱਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁਰੂਗੱਪਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਮੁਰੂਗੱਪਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਦੇ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਵੀ ਸ਼ਲਾਘਾ ਕੀਤੀ। ਸ੍ਰੀ ਅਰੁਣ ਮੁਰੂਗੱਪਨ ਨੇ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।
ਆਪਣੇ ਸੰਬੋਧਨ ਦੌਰਾਨ ਕਾਰਗਿਲ ਇੰਡੀਆ ਦੇ ਮੁਖੀ ਸਾਈਮਨ ਜਾਰਜ ਨੇ ਕਿਹਾ ਕਿ ਸੂਬੇ ਵਿੱਚ ਕੰਮ ਕਰਨ ਦਾ ਤਜਰਬਾ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਉਨ੍ਹਾਂ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਆਪਣਾ ਨਿਵੇਸ਼ ਦੁੱਗਣਾ ਕਰ ਦਿੱਤਾ ਜਾਵੇਗਾ। ਜਾਰਜ ਨੇ ਕਈ ਨਿਵੇਕਲੀਆਂ ਪਹਿਲਕਦਮੀਆਂ ਦਾ ਆਗਾਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਵੀ ਕੀਤੀ।

ਆਰ.ਜੇ. ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਰਵੀਕਾਂਤ ਜੈਪੁਰੀਆ ਨੇ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਦਾ ਉਨ੍ਹਾਂ ਦੇ ਪ੍ਰਾਜੈਕਟਾਂ ਲਈ ਭਰਪੂਰ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਹੁਣ ਉਦਯੋਗਿਕ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟਣ ਲਈ ਤਿਆਰ ਹੈ। ਰਵੀਕਾਂਤ ਜੈਪੁਰੀਆ ਨੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਕਿਹਾ।

ਮਹਿੰਦਰਾ ਐਂਡ ਮਹਿੰਦਰਾ ਦੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਜੇਜੂਰੀਕਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ, ਇਸ ਦੇ ਨਾਲ ਹੀ ਇੱਥੇ ਸਨਅਤਕਾਰਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਗਰੁੱਪ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਬਹੁਤ ਚੋਖਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬੇ ਨੂੰ ਉਦਯੋਗਿਕ ਹੱਬ ਵਿੱਚ ਤਬਦੀਲ ਕਰਨ ਦੇ ਮੁੱਖ ਮੰਤਰੀ ਦੇ ਸੁਪਨੇ ਅਤੇ ਸੂਬੇ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿੰਗਲ ਵਿੰਡੋ ਕਲੀਅਰੈਂਸ ਵਰਗੀਆਂ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ। ਸ੍ਰੀ ਰਾਜੇਸ਼ ਨੇ ਕਿਹਾ ਕਿ ਉਹ ਇਸ ਕਾਮਯਾਬੀ ਲਈ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਦਿਲੋਂ ਸ਼ੁਕਰਗੁਜ਼ਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਪੱਖੀ ਅਤੇ ਅਗਾਂਹਵਧੂ ਸੋਚ ਵਾਲੀਆਂ ਨੀਤੀਆਂ ਉਪਲਬਧ ਕਰਵਾ ਕੇ ਅਜਿਹਾ ਮਾਣਮੱਤਾ ਮੌਕਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦੇ ਹਨ।

ਇਸ ਦੌਰਾਨ ਐਚ.ਐਮ.ਈ.ਐਲ. ਦੇ ਬੋਰਡ ਆਫ਼ ਡਾਇਰੈਕਟਰ ਪ੍ਰਭ ਦਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਖੁਸ਼ਕਿਸਮਤੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਕਈ ਲਾਭਕਾਰੀ ਉਪਰਾਲੇ ਕੀਤੇ ਹਨ, ਜੋ ਸ਼ਲਾਘਾਯੋਗ ਹਨ। ਪ੍ਰਭ ਦਾਸ ਨੇ ਕਿਹਾ ਕਿ ਲੋਕਾਂ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੋਰ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਹੈ।
ਚੇਅਰਮੈਨ ਸੀ.ਆਈ.ਆਈ. ਅੰਸ਼ੂਮਨ ਮੈਗਜ਼ੀਨ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਫ਼ਲ ਰਿਹਾ ਕਿਉਂਕਿ ਇਸ ਦੌਰਾਨ ਹੋਈ ਵਿਚਾਰ-ਚਰਚਾ ਬਹੁਤ ਲਾਭਕਾਰੀ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਖੇਤਰ ਵਾਸਤੇ ਵੱਡੀਆਂ ਸੰਭਾਵਨਾਵਾਂ ਮੌਜੂਦ ਹੈ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbusinessmenpro-industry policiespropunjabtvresponded positively
Share215Tweet135Share54

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਪਏਗਾ ਅੱਜ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.