ਸ਼ੁੱਕਰਵਾਰ, ਮਈ 23, 2025 08:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ ਆਂਗਨਵਾੜੀ ਵਰਕਰਾਂ ਦੀਆਂ 20 ਸਾਲਾਂ ਤੋਂ ਚਲ ਰਹੀਆਂ ਸਮੱਸਿਆਵਾਂ ਤੋਂ ਮਿਲਿਆ ਛੁਟਕਾਰਾ : ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਲੋਕ ਹਿੱਤ ਵਾਲਾ ਬਜਟ ਪੇਸ਼ ਕਰਨ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ਵਿੱਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

by Bharat Thapa
ਮਾਰਚ 12, 2023
in ਪੰਜਾਬ
0

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਲੋਕ ਹਿੱਤ ਵਾਲਾ ਬਜਟ ਪੇਸ਼ ਕਰਨ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ਵਿੱਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

ਉਹਨਾ ਕਿਹਾ ਕਿ ਸਮਾਜਿਕ ਸੁਰੱਖਿਆਂ ਵਿਭਾਗ ਪੰਜਾਬ ਰਾਜ ਦੇ ਹਰ ਇਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਮਾਜਿਕ ਨਿਆਂ ਵਿਭਾਗ ਨੇ ਆਪਣੇ ਵੱਲੋਂ ਪੂਰਣ ਤੌਰ ਤੇ ਲੋਕਾਂ ਨੂੰ ਨਿਆਂ ਦਿਵਾਉਣ ਦਾ ਕੰਮ ਇੱਕ ਸਾਲ ਵਿੱਚ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਸਕੀਮ ਜੋ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦੇ ਘੇਰੇ ਵਿੱਚ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਟੂ ਸਰਕਾਰਾਂ ਦੀ ਲੁੱਟ ਕਾਰਨ ਸਕਾਲਰਸ਼ਿਪ ਉਤੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੀਮਤੀ ਸਮਾਂ ਬਹੁਤ ਬਰਬਾਦ ਹੋਣ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪਈਆਂ ਸਨ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਡਿਊਲਡ ਕਾਸਟ ਵਿਦਿਆਰਥੀਆਂ ਲਈ ਇਸ ਸਕੀਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਅਤੇ ਨਾਲ ਹੀ ਵਧੀਆ ਢੰਗ ਨਾਲ ਸਕੀਮ ਚਲਾਉਣ ਲਈ ਦੇਸ਼ ਭਰ ਵਿਚ ਪੰਜਵਾਂ ਸਥਾਨ ਵੀ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਬੀ.ਆਰ. ਅੰਬੇਡਕਰ ਪੋਰਟਲ ਖੋਲਿਆ ਗਿਆ। ਜਿਸ ਤੇ ਵਿਦਿਆਰਥੀ ਆਨ ਲਾਈਨ ਅਪਲਾਈ ਕਰਕੇ ਸਕੀਮ ਦਾ ਲਾਭ ਲੈ ਸਕਦੇ ਹਨ। ਇਹ ਪੋਰਟਲ ਸਾਰਾ ਸਾਲ ਖੁਲਿਆ ਰਿਹਾ, ਜਿਹੜੀ ਸਕੀਮ ਪਿਛਲੇ ਸਾਲਾਂ ਦੌਰਾਨ ਡੁਬਦੀ ਨਜ਼ਰ ਆ ਰਹੀ ਸੀ, ਇਸ ਸਾਲ ਇਸ ਪੋਰਟਲ ਤੇ 2 ਲੱਖ 20 ਹਜ਼ਾਰ ਤੋਂ ਉਪਰ ਵਿਦਿਆਰਥੀਆਂ ਰਜਿਸ਼ਟਰ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ਵਿੱਚ ਇਸ ਸਕੀਮ ਅਧੀਨ 51, 000 ਸ਼ਗਨ ਦਿੱਤਾ ਜਾਣ ਲੱਗਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ 35000 ਤੋਂ ਵੱਧ ਬੱਚੀਆ ਦੇ ਪੈਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।

ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟ੍ਰਿਕ ਸਕੀਮ ਅਤੇ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਵਿੱਚ ਉਨ੍ਹਾਂ ਪਿੰਡਾਂ ਵਿੱਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਜਿਸ ਕਾਰਨ ਅੱਜ ਆਂਗਣਵਾੜੀ ਵਰਕਰ ਆਪਣੇ ਘਰਾਂ ਦੇ ਨੇੜੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ ਜਿਸ ਵਿਚ ਜੈਂਡਰ ਬਰਾਬਰਤਾ ਦਾ ਪੂਰਾ ਖਿਆਲ ਰੱਖਿਆ ਗਿਆ ਹੈ, ਜਿਸ ਸਦਕੇ 7172 ਕਰੋੜ ਰੁਪਏ ਦਾ ਬਜਟ ੳਪਬੰਧ ਕੀਤਾ ਹੈ।

ੳਨ੍ਹਾਂ ਕਿਹਾ ਕਿ ਵਿਧਵਾ ਪੈਨਸ਼ਨ, ਮੁਫ਼ਤ ਬੱਸ ਸਫਰ ਸਹੂਲਤ ਰਾਹੀਂ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰ ਇਕ ਸਕੀਮ ਵਿਚ ਔਰਤਾਂ ਦੀ 50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 20 yearsAnganwadi workersdr baljit kaurimplementingpolicy regarding transferspropunjabtvthe problems
Share202Tweet127Share51

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.