ਮੰਗਲਵਾਰ, ਜੂਨ 9, 2026 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

by Gurjeet Kaur
ਫਰਵਰੀ 9, 2024
in ਪੰਜਾਬ
0
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
• ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ
• ⁠*ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ।
  ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ   ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।
 ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ।
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ ‘ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ  ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ ‘ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ।
  ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ   ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Tags: aman aroracabinet minister aman arora
Share204Tweet128Share51

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.