Modi Cabinet Meeting: ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ‘ਤੇ ਇੱਕ ਵਾਰ ਫਿਰ ਤੋਂ ਮਹਿਰਬਾਨ ਹੋਈ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਹੋਈ ਕੈਬਿਨਟ ਮੀਟਿੰਗ ‘ਚ ਕਿਸਾਨਾਂ ਲਈ 3.70 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਨਾ ਕਿਸਾਨਾਂ ਲਈ ਵੀ ਐਲਾਨ ਕੀਤਾ ਗਿਆ ਹੈ।
ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਖੰਡ ਸੀਜ਼ਨ 2023-24 ਲਈ ਗੰਨਾ ਕਿਸਾਨਾਂ ਲਈ 315 ਰੁਪਏ ਪ੍ਰਤੀ ਕੁਇੰਟਲ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਉਚਿਤ ਅਤੇ ਲਾਹੇਵੰਦ ਭਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਪੰਜ ਕਰੋੜ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ ਪੰਜ ਲੱਖ ਕਾਮਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਅਕਤੂਬਰ ਤੋਂ ਗੰਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ।
‘ਪ੍ਰਧਾਨ ਮੰਤਰੀ-ਪ੍ਰਣਾਮ’ ਯੋਜਨਾ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਯੋਜਨਾ ‘ਪੀਐਮ-ਪ੍ਰਣਾਮ’ (ਖੇਤੀ ਪ੍ਰਬੰਧਨ ਲਈ ਵਿਕਲਪਕ ਪੌਸ਼ਟਿਕ ਤੱਤਾਂ ਦਾ ਪ੍ਰਚਾਰ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਖਾਦ ਮੰਤਰੀ ਮਨਸੁਖ ਮਾਂਡਵੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਇਸ ਯੋਜਨਾ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ 2023-24 ਦੇ ਬਜਟ ਦੌਰਾਨ ਕੀਤਾ ਸੀ। ਇਸ ਯੋਜਨਾ ਦੇ ਤਹਿਤ ਕੇਂਦਰ ਰਾਜਾਂ ਨੂੰ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਰਸਾਇਣਕ ਖਾਦਾਂ ਨੂੰ ਘਟਾਉਣ ਲਈ ਉਤਸ਼ਾਹਿਤ ਕਰੇਗਾ।
ਉੱਤਰ ਪ੍ਰਦੇਸ਼, ਪੰਜਾਬ ਤੇ ਹਰਿਆਣਾ ਸੂਬਿਆਂ ਦੇ ਕਿਸਾਨ ਆਪਣੀਆਂ ਫਸਲਾਂ ਲਈ ਐਸਏਪੀ ਤੈਅ ਕਰਦੇ ਹਨ। ਆਮ ਤੌਰ ‘ਤੇ, SAP ਮੁੱਲ ਕੇਂਦਰ ਸਰਕਾਰ ਦੇ FRP ਮੁੱਲ ਤੋਂ ਵੱਧ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਸੂਬਾ ਸਰਕਾਰ ਕੇਂਦਰ ਵੱਲੋਂ ਐਫਆਰਪੀ ਵਧਾਉਣ ਤੋਂ ਬਾਅਦ ਐਸਏਪੀ ਵਿੱਚ ਵਾਧਾ ਨਾ ਕਰਦੀ ਤਾਂ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h