CM ਮਾਨ ਦੀ ਰਿਹਾਸ਼ ਵਿਖੇ ਹੋ ਰਹੀ ਕੈਬਿਨੇਟ ਮੀਟਿੰਗ ਖ਼ਤਮ ਹੋ ਚੁੱਕੀ ਹੈ। ਦੱਸ ਦੇਈਏ ਕਿ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਸ ਮੀਟਿੰਗ ‘ਚ ਬੇਅਦਬੀ ਬਿਲ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਕੁਝ ਦੇਰ ਵਿੱਚ ਹੀ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਤੇ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਹੀ ਬੇਅਦਬੀ ਬਿਲ ਵਿਧਾਨ ਸਭਾ ‘ਚ ਪੇਸ਼ ਹੋ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ‘ਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਸੀ।
ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਮਿਲੇਗੀ ਪੰਜਾਬ ‘ਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ।
ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਬਿਲ ਦੇ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ ।