Cabinet Meeting: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM Kisan Samman Nidhi) ਦੀ 12ਵੀਂ ਕਿਸ਼ਤ ਜਲਦੀ ਹੀ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀਐਮ ਮੋਦੀ 17 ਅਕਤੂਬਰ ਨੂੰ ਪੂਸਾ ਸਥਿਤ ਭਾਰਤੀ ਖੇਤੀ ਖੋਜ ਸੰਸਥਾ (ICAR) ਵਿੱਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਕਿਸ਼ਤ ਜਾਰੀ ਕਰਨਗੇ।
ਪਰ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਇੱਕ ਹੋਰ ਖੁਸ਼ਖਬਰੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਕਣਕ ਅਤੇ ਹਾੜੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ, ਕਣਕ ਲਈ ਘੱਟੋ ਘੱਟ ਸਮਰਥਨ ਮੁੱਲ 2,015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਿਮ ‘ਚ WorkOut ਕਰਦੀਆਂ ਭਿੜੀਆਂ ਦੋ ਔਰਤਾਂ… ਵੀਡੀਓ ਵਾਇਰਲ
ਕਣਕ ‘ਤੇ ਘੱਟੋ ਘੱਟ ਸਮਰਥਨ ਮੁੱਲ ਪਿਛਲੇ ਸਾਲ ਸੋਧਿਆ ਗਿਆ ਸੀ ਕੇਂਦਰ ਨੇ ਕੀਮਤ 40 ਰੁਪਏ ਵਧਾ ਦਿੱਤੀ ਸੀ ਅਤੇ ਇਸ ਨੂੰ 2,015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਸੀ। ਇਹ ਫੈਸਲਾ ਉਸ ਸਮੇਂ ਆਇਆ ਸੀ ਜਦੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੀ।
ਕਣਕ ਦੇ ਨਾਲ-ਨਾਲ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ ਵੀ 400 ਰੁਪਏ ਵਧਾ ਕੇ 5,050 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ।
ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਫਸਲੀ ਸਾਲ 2021-22 (ਜੁਲਾਈ-ਜੂਨ) ਅਤੇ 2022-23 ਦੇ ਮੰਡੀਕਰਨ ਸੈਸ਼ਨਾਂ ਲਈ ਛੇ ਹਾੜ੍ਹੀ ਦੀਆਂ ਫਸਲਾਂ ਲਈ ਐਮਐਸਪੀ ‘ਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਜੌਂ ਦੇ ਸਮਰਥਨ ਮੁੱਲ ਵਿੱਚ 35 ਰੁਪਏ ਦਾ ਵਾਧਾ ਕਰਕੇ ਫਸਲੀ ਸਾਲ 2021-22 ਲਈ ਕੀਮਤ 1,635 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ ਜੋ ਪਿਛਲੇ ਸਾਲ 1,600 ਰੁਪਏ ਪ੍ਰਤੀ ਕੁਇੰਟਲ ਸੀ।
ਛੋਲੇ ਦੀ ਦਾਲ ਲਈ ਘੱਟੋ-ਘੱਟ ਸਮਰਥਨ ਮੁੱਲ 130 ਰੁਪਏ ਵਧਾ ਕੇ 5,230 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ, ਜਦੋਂ ਕਿ ਮਸੂਰ ਲਈ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ 5,100 ਰੁਪਏ ਤੋਂ 400 ਰੁਪਏ ਵਧਾ ਕੇ 5,500 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ। ਸਰਕਾਰ ਨੇ ਫਸਲੀ ਸਾਲ 2021-22 ਲਈ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 400 ਰੁਪਏ ਵਧਾ ਕੇ 5,050 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਜੋ ਪਿਛਲੇ ਸਾਲ 4,650 ਰੁਪਏ ਪ੍ਰਤੀ ਕੁਇੰਟਲ ਸੀ। ਸੂਰਜਮੁਖੀ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਪਹਿਲਾਂ 5,327 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 114 ਰੁਪਏ ਤੋਂ 5,441 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ।
ਘੱਟੋ-ਘੱਟ ਸਮਰਥਨ ਮੁੱਲ ਉਹ ਦਰ ਹੈ ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ। ਵਰਤਮਾਨ ਵਿੱਚ, ਸਰਕਾਰ ਸਾਉਣੀ ਅਤੇ ਹਾੜੀ ਦੋਵਾਂ ਸੀਜ਼ਨਾਂ ਵਿੱਚ ਉਗਾਈਆਂ ਜਾਣ ਵਾਲੀਆਂ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ। ਹਾੜੀ (ਸਰਦੀਆਂ) ਦੀਆਂ ਫਸਲਾਂ ਦੀ ਬਿਜਾਈ ਸਾਉਣੀ (ਗਰਮੀ) ਦੀਆਂ ਫਸਲਾਂ ਦੀ ਕਟਾਈ ਤੋਂ ਤੁਰੰਤ ਬਾਅਦ ਅਕਤੂਬਰ ਤੋਂ ਸ਼ੁਰੂ ਹੋ ਜਾਂਦੀ ਹੈ। ਕਣਕ ਅਤੇ ਸਰ੍ਹੋਂ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਹਨ।
ਇਹ ਵੀ ਪੜ੍ਹੋ : Punjab Government: ਮੀਂਹ ਨੇ ਖੋਲ੍ਹੀ ਮਾਨ ਸਰਕਾਰ ਦੇ ਦਾਅਵਿਆਂ ਦੀ ਪੋਲ, ਮੰਡੀਆਂ ‘ਚ ਭਿੱਜਿਆ ਕਿਸਾਨਾਂ ਦਾ ਝੋਨਾ