ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ‘ਚ ਪੈਂਦੇ ਪਿੰਡ ਢੱਡਰੀਆਂ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ITI ਦਾ ਨੀਂਹ ਪੱਥਰ ਰੱਖਿਆ। ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ITI ਇਲਾਕੇ ਦੇ ਨੌਜਵਾਨਾਂ ਲਈ ਬੇਹੱਦ ਸਹਾਈ ਸਿੱਧ ਹੋਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਪੰਜਾਬ ਸਰਕਾਰ ਨੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ। ਉਹਨਾਂ ਕਿਹਾ ਕਿ 13.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਸ ਸੰਸਥਾ ਨੂੰ ਇੱਕ ਸਾਲ ਵਿੱਚ ਚਾਲੂ ਕਰਨ ਦਾ ਟੀਚਾ ਹੈ।

ਜਦੋਂ ਇਹ ਸੰਸਥਾ ਚਾਲੂ ਹੋ ਗਈ ਤਾਂ ਇਸ ਨਾਲ ਇਲਾਕੇ ਦੇ ਵਿਕਾਸ ਅਤੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ ਜਿਸ ਨਾਲ ਉਹ ਹੁਨਰਮੰਦ, ਰੁਜ਼ਗਾਰ ਯੋਗ ਅਤੇ ਸਵੈ-ਨਿਰਭਰ ਬਣਨ ਦੇ ਯੋਗ ਹੋਣਗੇ ਅਤੇ ਇੱਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣਗੇ।







