Cabinet Minister: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇੱਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉਹ ਖੁਦ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਤੋਂ ਪੂਰੀ ਵਾਕਿਫ਼ ਹਨ ਅਤੇ ਤਰਜੀਹੀ ਆਧਾਰ ’ਤੇ ਸਭ ਲੋੜਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 14 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਛੱਪੜਾਂ ਦੇ ਨਵੀਨੀਕਰਨ, ਪਖਾਨਿਆਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਕੰਮਾਂ ਲਈ 41 ਲੱਖ ਰੁਪਏ, 7 ਪਿੰਡਾਂ ਵਿੱਚ ਸੀਚੇਵਾਲ ਮਾਡਲ ਸਥਾਪਤ ਕਰਨ ਲਈ 65 ਲੱਖ ਰੁਪਏ, 4 ਪਿੰਡਾਂ ਵਿੱਚ ਯਾਦਗਾਰੀ ਗੇਟਾਂ ਦੇ ਨਿਰਮਾਣ ਲਈ 40 ਲੱਖ ਰੁਪਏ, 5 ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 8.75 ਲੱਖ ਰੁਪਏ ਸਮੇਤ ਠੋਸ ਵੇਸਟ ਮੈਨੇਜਮੈਂਟ ਪ੍ਰਬੰਧਨ ਤੇ ਇਕ ਪਿੰਡ ਵਿੱਚ ਕਬਰਸਤਾਨ ਲਈ ਗਰਾਂਟ ਦੇਣ ਸਮੇਤ ਕੁਲ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ।
ਇਸ ਮੌਕੇ ਅਰੋੜਾ ਨੇ ਦੱਸਿਆ ਕਿ ਹਲਕੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੇ ਨਿਰਮਾਣ ਲਈ 98 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦਾ ਨਿਰਮਾਣ ਇਸੇ ਵਿੱਤੀ ਸਾਲ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਨਾਮ, ਲੌਂਗੋਵਾਲ, ਚੀਮਾ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀ ਪ੍ਰਸ਼ਾਸਨ ਨੂੰ ਨਾਲ ਲੈ ਕੇ ਵੱਡੇ ਪ੍ਰੋਜੈਕਟਾਂ ਦੀ ਨਿਸ਼ਾਨਦੇਹੀ ਕੀਤੀ ਅਤੇ ਵਿਉਂਤਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਅਰੋੜਾ ਨੇ ਕਿਹਾ ਕਿ ਜਲਦੀ ਹੀ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ। ਕੈਬਨਿਟ ਮੰਤਰੀ ਨੇ ਗਰਾਂਟਾਂ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਨੂੰ ਕਿਹਾ ਕਿ ਇਹ ਪੈਸਾ ਲੋਕਾਂ ਦਾ ਪੈਸਾ ਹੈ ਜਿਸ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਪਿਛਲੀਆਂ ਸਰਕਾਰਾਂ ਨੇ 70 ਵਰ੍ਹਿਆਂ ਵਿੱਚ ਵੀ ਸੂਬੇ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਸਰਗਰਮ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h