Cabinet Minister Aman Arora: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੌਂਗੋਵਾਲ ਦੇ ਨਿਵਾਸੀਆਂ ਨਾਲ ਕੀਤੇ ਗਏ ਵਾਅਦੇ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।
ਪੁਲਿਸ ਥਾਣਾ ਲੌਂਗੋਵਾਲ ਨਜ਼ਦੀਕ 3.96 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਅਤਿ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਪਵੇਲੀਅਨ, 400 ਮੀਟਰ ਟਰੈਕ, ਬਾਸਕਟਬਾਲ, ਬੈਡਮਿੰਟਨ, ਵਾਲੀਬਾਲ, ਲਾਅਨ ਟੈਨਿਸ, ਫੁਟਬਾਲ ਦੇ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਹ ਪਿਛਲੇ ਕਰੀਬ ਇੱਕ ਸਾਲ ਤੋਂ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿੱਚ ਕਦਮ ਚੁੱਕ ਰਹੇ ਸਨ ਅਤੇ ਅੱਜ ਇਹ ਸੁਨਹਿਰਾ ਮੌਕਾ ਮਿਲਿਆ ਹੈ ਜਦੋਂ ਖੇਡ ਸਟੇਡੀਅਮ ਬਣਾਉਣ ਲਈ ਮੁੱਢਲਾ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੌਂਗੋਵਾਲ ਨੂੰ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਰੱਖਿਆ ਜਦੋਂ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਾਰਥਕ ਯਤਨ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਸਟੇਡੀਅਮ ਇੱਕ ਮਿਆਰੀ ਮੰਚ ਸਾਬਤ ਹੋਵੇਗਾ ਅਤੇ ਯਕੀਨੀ ਤੌਰ ‘ਤੇ ਸਾਡੇ ਖਿਡਾਰੀ ਖੇਡ ਖੇਤਰ ਵਿਚ ਮਹੱਤਵਪੂਰਨ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣਨਗੇ।
Laid foundation stone of new building to be constructed with the cost of ₹3.62cr at Shaheed Bhagwan Singh Government Sen. Secondary School (Girls), Longowal
Upgrading school infra will help in making Punjab a no.1 state in field of education as per vision of CM @BhagwantMann ji pic.twitter.com/kcVFcfGZ4X
— Aman Arora (@AroraAmanSunam) June 5, 2023
ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਦੀ 3 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਉਪਰਲੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੇ ਨਾਲ ਨਾਲ ਸਕੂਲਾਂ ਵਿੱਚ ਉੱਤਮ ਬੁਨਿਆਦੀ ਢਾਂਚਾ ਵਿਕਸਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਜਿਸਦੇ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਪਰਮਿੰਦਰ ਕੌਰ ਬਰਾੜ, ਮੀਤ ਪ੍ਧਾਨ ਰਣਜੀਤ ਸਿੰਘ ਕੂਕਾ, ਰੀਨਾ ਰਾਣੀ, ਸੂਬੇਦਾਰ ਮੇਲਾ ਸਿੰਘ, ਸੁਸ਼ਮਾ ਰਾਣੀ, ਗੁਰਮੀਤ ਸਿੰਘ ਲੱਲ੍ਹੀ, ਗੁਰਮੀਤ ਸਿੰਘ ਫੌਜੀ, ਸਿਸ਼ਨਪਾਲ, ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਕਰਮ ਸਿੰਘ ਬਰਾੜ, ਰਾਜੂ ਲੌਂਗੋਵਾਲ, ਸਿੱਪੀ ਧੀਮਾਨ, ਸੁੱਖ ਸਾਹੋਕੇ, ਹਰਪਾਲ ਸਿੰਘ ਬਡਰੁੱਖਾਂ, ਕਾਲਾ ਬਡਰੁੱਖਾਂ, ਜੁਗਰਾਜ ਸਿੰਘ ਮੰਡੇਰ ਕਲਾਂ, ਹੰਸਾ ਸਿੰਘ, ਸੁਖਪਾਲ ਸਿੰਘ ਬਾਜਵਾ ਗੁਰਜੰਟ ਖਾਨ, ਹਰਵਿੰਦਰ ਸਿੰਘ, ਢਿੱਲੋਂ, ਬਲਕਾਰ ਸਿੰਘ, ਹਰਵਿੰਦਰ ਸਿੰਘ ਵਿਰਕ, ਵਿੱਕੀ ਵਿਸ਼ਿਸ਼ਟ, ਸੇਵਕ ਸਿੰਘ, ਰਿਸ਼ੀ ਸ਼ਰਮਾ, ਬਲਵਿੰਦਰ ਸਿੰਘ ਪ੍ਰਧਾਨ, ਸੁਖਪਾਲ ਸਿੰਘ ਤੋਚੀ, ਨਿਹਾਲ ਸਿੰਘ, ਗੁਰਮੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਐਮ ਸੀ, ਪ੍ਰੀਤਮ ਸਿੰਘ ਹੌਲਦਾਰ, ਰਾਮ ਕਿਲ੍ਹਾ ਭਰੀਆਂ, ਵਿੱਕੀ ਕੁੰਨਰਾਂ, ਬਿੱਟੂ ਮੰਡੇਰ ਖੁਰਦ ਜੱਸੀ ਬਡਰੁੱਖਾਂ ਆਦਿ ਆਗੂ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h