ਸੋਮਵਾਰ, ਅਗਸਤ 25, 2025 08:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨਮੋਲ ਗਗਨ ਮਾਨ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪੇ

Punjab Floods News: ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 04-04 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਕਾਰਵਾਈ ਜਾਰੀ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0

Cheques to Flood Victims: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਕੁੱਬਾਹੇੜੀ ਵਿਖੇ ਹਲਕੇ ਦੇ ਵੱਖੋ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਚੈਕ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਜ਼ਿੰਦਗੀ ਮੁੜ੍ਹ ਲੀਹ ‘ਤੇ ਲੈਕੇ ਆਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸਤਨਾਮ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਟਾਂਡਾ ਨੂੰ 01 ਲੱਖ ਰੁਪਏ, ਵਿਜੈ ਕੁਮਾਰ ਪੁੱਤਰ ਸਤਪਾਲ ਸਿੰਘ ਨੂੰ 50 ਹਜ਼ਾਰ ਰੁਪਏ, ਗੁਰਮੇਲ ਸਿੰਘ ਖਿਜ਼ਰਾਬਾਦ ਨੂੰ 01 ਲੱਖ ਰੁਪਏ, ਮਾਜਰੀ ਤੋਂ ਮੀਨਾ ਨੂੰ 01 ਲੱਖ ਰੁਪਏ, ਕੁਬਾਹੇੜੀ ਤੋਂ ਬਹਾਦਰ ਸਿੰਘ ਪੁੱਤਰ ਅਵਤਾਰ ਸਿੰਘ ਨੂੰ 01 ਲੱਖ ਰੁਪਏ ਅਤੇ ਅੰਗਰੇਜ਼ ਕੌਰ ਪਤਨੀ ਸੁਰਜੀਤ ਸਿੰਘ ਨੂੰ 50 ਹਜ਼ਾਰ ਰੁਪਏ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ।

ਇਸ ਮੌਕੇ ਪਿੰਡ ਕੁੱਬਾਹੇੜੀ ਦੇ ਲੋਕਾਂ ਵੱਲੋਂ ਪਿੰਡ ਦੇ ਗੇਟ ਸਬੰਧੀ ਮੁਰੰਮਤ ਦਾ ਕੰਮ, ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਪੁਲੀਆਂ ਦਾ ਕੰਮ ਕਰਵਾਉਣ, ਸੋਲਰ ਲਾਈਟਾਂ ਲਾਉਣ, ਲੋਕਾਂ ਦੇ ਘਰਾਂ ਉੱਪਰ ਦੀ ਲੰਘੀ ਬਿਜਲੀ ਦੀ ਵੱਡੀ ਲਾਈਨ ਪਾਸੇ ਕਰਵਾਉਣ, ਬੋਰ ਕਰਵਾਉਣ ਸਮੇਤ ਵੱਖੋ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਦੀ ਪੂਰਤੀ ਦਾ ਵਾਅਦਾ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 04-04 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਕਾਰਵਾਈ ਜਾਰੀ ਹੈ ਤੇ ਜਲਦੀ ਹੀ ਇਹ ਰਾਸ਼ੀ ਪੀੜਤ ਪਰਿਵਾਰਾਂ ਦੇ ਖਾਤਿਆਂ ਵਿਚ ਪੁੱਜ ਜਾਵੇਗੀ।

ਪਿਛਲੇ ਦਿਨੀਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਜ਼ਿੰਦਗੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ‘ਆਪ’ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਹਲਕੇ ਦੇ ਹੜ੍ਹ ਪੀੜਤਾਂ ਅਤੇ ਲੋੜਵੰਦਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਲਈ ਚੈੱਕ ਵੰਡੇ। pic.twitter.com/t39u0LTbId

— Anmol Gagan Maan (@AnmolGaganMann) July 26, 2023

ਪੰਜਾਬ ਸਰਕਾਰ ਵੱਲੋਂ ਜਿਥੇ ਹੜ੍ਹਾਂ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਬਾਰੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਵੀ ਪਰਿਵਾਰ ਦੇ ਮੈਂਬਰ ਦੀ ਮੌਤ ਹੋਣ ਨਾਲ ਪਏ ਘਾਟੇ ਨੂੰ ਪੂਰਿਆ ਨਹੀਂ ਜਾ ਸਕਦਾ ਪ੍ਰੰਤੂ ਉਸ ਪਰਿਵਾਰ ਦੀ ਆਰਥਿਕ ਮਦਦ ਕਰਕੇ ਪਰਿਵਾਰ ਨੂੰ ਕੁਝ ਰਾਹਤ ਜਰੂਰ ਦਿੱਤੀ ਜਾ ਸਕਦੀ ਹੈ ਜੋ ਕਿ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਹਲਕੇ ਦੇ 104 ਕੱਚੇ ਘਰ ਪੱਕੇ ਕਰਵਾਉਣ ਸਬੰਧੀ ਕੇਸ ਪਾਸ ਕਰਵਾ ਲਏ ਗਏ ਹਨ। ਜਲਦ ਹੀ ਲੋੜਵੰਦਾਂ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਮਨਮੋਹਨ ਸਿੰਘ ਨੇ ਵੱਡਾ ਯੋਗਦਾਨ ਪਾਇਆ ਹੈ, ਜਿਨ੍ਹਾਂ ਦੀ ਕੈਬਨਿਟ ਮੰਤਰੀ ਨੇ ਭਰਵੀਂ ਸ਼ਲਾਘਾ ਕੀਤੀ।

ਇਸ ਮੌਕੇ ਐੱਸ ਡੀ ਐਮ ਖਰੜ ਰਵਿੰਦਰ ਸਿੰਘ, ਦਿਨੇਸ਼ ਮਾਜਰੀ, ਅਮਨਦੀਪ ਵਲੰਟੀਅਰ, ਅਜੈਬ ਮਾਜਰੀ, ਸੌਦਾਗਰ ਕੁਬਾਹੇੜੀ, ਗੁਰਿੰਦਰ ਸਿੰਘ ਸਰਪੰਚ, ਜਸਪ੍ਰੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਜਗਦੀਪ ਸਿੰਘ ਸਰਪੰਚ, ਸੁਖਦੇਵ ਸਿੰਘ ਪੰਚ, ਗੋਲਡੀ, ਜੱਗੀ, ਮੰਗੀ ਖਿਜਰਾਬਾਦ, ਸੁੱਖਾ ਕੁੱਬਾਹੇੜੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanFlood affected Familiespro punjab tvpunjab cabinet ministerPunjab Floodspunjab newspunjabi news
Share210Tweet131Share52

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.