Anmol Gagan Maan: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਮੋੜ ਕੇ ਖੇਡਾਂ ਵੱਲ ਲਾਉਣ ਦਾ ਇਹ ਵਧੀਆ ਉਪਰਾਲਾ ਹੈ। ਇਸ ਸਟੇਡੀਅਮ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ।ਇਸ ਪਿੰਡ ਦੇ ਨਾਲ ਨਾਲ ਨੇੜਲੇ ਪਿੰਡਾਂ ਦੇ ਖਿਡਾਰੀ ਵੀ ਇਸ ਸਟੇਡੀਅਮ ਵਿੱਚ ਆ ਕੇ ਖੇਡ ਸਕਦੇ ਹਨ।
ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸਟੇਡੀਅਮ ਸਦਕਾ ਕਈ ਵੱਡੇ ਖਿਡਾਰੀ ਅੱਗੇ ਆ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਪੰਜਾਬ ਸਰਕਾਰ ਖੇਡਾ ਦੇ ਵਿਕਾਸ ਨਾਲ ਸਬੰਧਿਤ ਹੋਰ ਵੀ ਕਈ ਉਪਰਾਲੇ ਕਰ ਰਹੀ ਹੈ। ਪੰਜਾਬ ਨੂੰ ਮੁੜ ਤੋਂ ਖੇਡ ਮੁਕਾਬਿਆ ਵਿੱਚ ਪਹਿਲੇ ਨੰਬਰ ‘ਤੇ ਲਿਆਂਦਾ ਜਾਵੇਗਾ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵੱਲ ਹੋਰ ਰੁਚੀ ਵਧਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੁਸ਼ਕਲ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਏਡੀਸੀ (ਡੀ) ਅਵਨੀਤ ਕੌਰ, ਐਸਡੀਐਮ ਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਦੀਪ ਕੌਰ, ਨਵਦੀਪ ਸਿੰਘ ਗੋਲਡੀ, ਹਰਜੀਤ ਬੰਟੀ, ਹਰਪ੍ਰੀਤ ਸਿੰਘ ਜੰਡਪੁਰ, ਰਘਬੀਰ ਸਿੰਘ ਬਡਾਲਾ, ਲਖਵਿੰਦਰ ਸਿੰਘ (ਬੀਐਲ) , ਪਿਆਰਾ ਸਿੰਘ, ਅਮਰਜੀਤ ਸਿੰਘ ਚੰਦੋ, ਜਸਵੰਤ ਸਿੰਘ ਚੰਦੋ, ਸੁਖਵਿੰਦਰ ਸਿੰਘ ਬਿੱਟੂ, ਨਿਤਾਸਾ ਜੋਸ਼ੀ ਤੇ ਪਿੰਡ ਨਿਵਾਸੀ ਗ੍ਰਾਮ ਪੰਚਾਇਤ ਚੰਦੋ ਸਮੇਤ ਵਲੰਟੀਅਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h