ਮੰਗਲਵਾਰ, ਦਸੰਬਰ 9, 2025 04:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

by Gurjeet Kaur
ਅਕਤੂਬਰ 19, 2023
in ਪੰਜਾਬ
0
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ
ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ
ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ   ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ।
  
ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।
ਕੇਂਦਰ ਸਰਕਾਰ ਨੂੰ ਅਗਨੀਵੀਰ ਵਰਗੀਆਂ ਮਾਰੂ ਸਕੀਮਾਂ ਬਣਾਉਣ ਤੋਂ ਰੋਕਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਪਾ ਦਿੱਤਾ ਹੈ, ਜੋ ਚਾਰ ਸਾਲ ਫੌਜ ਵਿੱਚ ਅਗਨੀਵੀਰ ਵਜੋਂ ਬਿਤਾਉਣ ਤੋਂ ਬਾਅਦ ਧੁੰਦਲੇ ਭਵਿੱਖ ਦੇ ਮੱਦੇਨਜ਼ਰ ਬੇਵੱਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨੌਜਵਾਨਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਗੁਰੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਹੀ ਸ਼ਹੀਦ ਅਗਨੀਵੀਰ ਦੇ ਦੁਖੀ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਲੋੜੀਂਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਦਿਲੀ ਹਮਦਰਦੀ ਪ੍ਰਗਟ ਕਰਨ ਲਈ ਅੱਗੇ ਆਏ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਗੀ ਅਜਾਇਬ ਘਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗੀ ਹਾਲਾਤ ਦੌਰਾਨ ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਜੰਗਜੂ ਕਲਾ ਦੀ ਪੇਸ਼ਕਾਰੀ ਦੇਖੀ।
ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬੀ.ਐਸ. ਵਿਰਕ, ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਮਾਂਗਟ, ਵਿੰਗ ਕਮਾਂਡਰ (ਸੇਵਾਮੁਕਤ) ਮਹਿੰਦਰ ਸਿੰਘ ਰੰਧਾਵਾ ਅਤੇ ਡੀ.ਐਸ. ਸਰਵਾਰਾ ਹਾਜ਼ਰ ਸਨ।
Tags: aapAAP Cabinet Minister chetan singh jodamajrapro punjab tvpunjabpunjab governmentpunjabi newsShaheedan da sanman
Share201Tweet126Share50

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 8, 2025

2026 ਤੱਕ ਕੌਮੀ ਔਸਤ ਤੋਂ ਬਿਹਤਰ ਲਿੰਗ ਅਨੁਪਾਤ ਦਾ ਟੀਚਾ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਵੱਡਾ ਕਦਮ

ਦਸੰਬਰ 8, 2025

4.20 ਕਰੋੜ ਮਰੀਜ਼ਾਂ ਦਾ ਰੋਜ ਹੋ ਰਿਹਾ ਮੁਫ਼ਤ ਇਲਾਜ, ਰੋਜ਼ਾਨਾ 73,000 ਲੋਕ ਲੈ ਰਹੇ ਮੁਫ਼ਤ ਸੇਵਾ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.