ਸੋਮਵਾਰ, ਮਈ 25, 2026 05:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਰਾਸਤ ਏ ਖਾਲਸਾ ‘ਚ ਕਰਾਫਟ ਮੇਲੇ ਦਾ ਕੀਤਾ ਦੌਰਾ

Punjab News: ਬੈਂਸ ਨੇ ਦੱਸਿਆ ਕਿ ਇਸ ਤੋ ਇਲਾਵਾ ਸ਼ਿਲਪ ਮੇਲਾ ਕਈ ਤਰਾਂ ਦੇ ਸੱਭਿਆਚਾਰਕ ਸਮਾਗਮਾਂ ਅਤੇ ਪ੍ਰਦਰਸ਼ਨਾਂ ਦੀ ਪੇ਼ਸਕਾਰੀ ਲਈ ਅਹਿਮ ਹਿੱਸਾ ਮੰਨਿਆ ਜਾਂਦਾ ਹੈ।

by ਮਨਵੀਰ ਰੰਧਾਵਾ
ਮਾਰਚ 6, 2023
in ਪੰਜਾਬ
0

Harjot Bains: ਹੋਲਾ ਮਹੱਲਾ ਦੌਰਾਨ ਵਿਰਾਸਤ ਏ ਖਾਲਸਾ ਵਿਖੇ ਲੱਗਣ ਵਾਲਾ ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ। ਇਹ ਘਰੇਲੂ ਦਸਤਕਾਰੀ ਅਤੇ ਪੁਰਾਤਨ ਉਤਪਾਦਾਂ ਦਾ ਜੀਵੰਤ ਅਤੇ ਵੰਨ-ਸੁਵੰਨਾ ਪ੍ਰਦਰਸ਼ਨ ਹੈ, ਜੋ ਕਾਰੀਗਰਾਂ ਦੇ ਸਿਰਜਨਾਤਮਕ ਹੁਨਰ ਨੂੰ ਦਰਸਾਉਦਾ ਹੈ।

ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਹੋਲਾ ਮਹੱਲਾ ਮੌਕੇ ਵਿਰਾਸਤ ਏ ਖਾਲਸਾ ਵਿੱਚ ਲੱਗੇ ਕਰਾਫਟ ਮੇਲੇ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸ਼ਿਲਪਕਾਰੀ ਮੇਲੇ ਵਿੱਚ ਆਉਣ ਵਾਲੇ ਲੋਕ ਹੱਥੀ ਤਿਆਰ ਕੀਤੇ ਕੱਪੜੇ, ਗਹਿਣੇ, ਚੀਨੀ ਮਿੱਟੀ ਦੇ ਬਰਤਨ ਅਤੇ ਲੱਕੜ ਦੇ ਕੰਮ ਸਮੇਤ ਅਨੇਕ ਉਤਪਾਦਾਂ ਦੀ ਪੇਸ਼ਕਾਰੀ ਨੂੰ ਵੇਖ ਅਤੇ ਖਰੀਦ ਸਕਦੇ ਹਨ। ਇਹ ਵਸਤਾਂ ਰਵਾਇਤੀ ਢੰਗਾਂ ਅਤੇ ਤਕਨੀਕਾਂ ਦੀ ਵਰਤੋਂ ਕਰਕੇ ਬਣਾਈਆਂ ਜਾਂਦੀਆਂ ਹਨ, ਜੋ ਪਰਿਵਾਰਾਂ ਵਿੱਚ ਪੀੜ੍ਹੀ-ਦਰ-ਪੀੜ੍ਹੀ ਚੱਲੀਆਂ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦਰਸ਼ਕਾਂ ਨੂੰ ਇਹਨਾਂ ਪਰੰਪਰਾਗਤ ਵਸਤਾਂ ਦੀ ਸੁੰਦਰਤਾ ਅਤੇ ਸ਼ਿਲਪਕਾਰਾਂ ਦੇ ਹੁਨਰ ਨੂੰ ਦੇਖਣ ਦਾ ਮੌਕਾ ਮਿਲਦਾ ਹੈ। ਇਹ ਮੇਲਾ ਘਰੇਲੂ ਕਾਰੀਗਰਾਂ ਦਾ ਸਮਰਥਨ ਅਤੇ ਹੋਸਲਾ ਅਫਜਾਈ ਕਰਨ ਲਈ ਇੱਕ ਅਹਿਮ ਮੌਕਾ ਵੀ ਹੁੰਦਾ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਤੋ ਇਲਾਵਾ ਸ਼ਿਲਪ ਮੇਲਾ ਕਈ ਤਰਾਂ ਦੇ ਸੱਭਿਆਚਾਰਕ ਸਮਾਗਮਾਂ ਅਤੇ ਪ੍ਰਦਰਸ਼ਨਾਂ ਦੀ ਪੇ਼ਸਕਾਰੀ ਲਈ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਦਰਸ਼ਕ ਰਵਾਇਤੀ ਪੰਜਾਬੀ ਸੰਗੀਤ ਦਾ ਵੀ ਅਨੰਦ ਮਾਣ ਸਕਦੇ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਆਯੋਜਿਤ ਢਾਡੀ ਵਾਰਾਂ ਸਰਵਣ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਢਾਡੀ ਵਾਰ ਸੰਗੀਤ ਅਤੇ ਗਾਇਨ ਸ਼ੈਲੀ ਦਾ ਇੱਕ ਵਿਲੱਖਣ ਅਤੇ ਰਵਾਇਤੀ ਰੂਪ ਹੈ ਜੋ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਦਾ ਅਹਿਮ ਅੰਗ ਹੈ। ਇਹ ਪਰੰਪਰਾ ਸਿੱਖ ਸੰਗੀਤਕ ਵੰਨਗੀ ਵਾਰਾਂ ਦਾ ਇੱਕ ਅਜਿਹਾ ਰੂਪ ਹੈ ਜੋ ਪੰਜਾਬੀ ਪਰਿਵਾਰਾਂ ਵਿੱਚ ਪੀੜ੍ਹੀ-ਦਰ-ਪੀੜ੍ਹੀ ਅੱਗੇ ਵੱਧਦਾ ਰਿਹਾ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਢਾਡੀ ਜਥੇ ਦੇ ਬੋਲ ਅਤੇ ਸਾਜ਼ ਅਧਿਆਤਮਿਕਤਾ, ਨੈਤਿਕਤਾ ਅਤੇ ਸਮਾਜਿਕ ਨਿਆਂ ਦੇ ਵਿਸ਼ਿਆ ਤੇ ਅਧਾਰਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਪੇ਼ਸਕਾਰੀ ਹੈ। ਸਰੋਤੇ ਢਾਡੀ ਜਥੇ ਦੀਆਂ ਸ਼ਕਤੀਸ਼ਾਲੀ ਤਾਲਾਂ, ਧੁਨਾਂ ਅਤੇ ਰਵਾਇਤੀ ਪੰਜਾਬੀ ਸ਼ਾਜ਼ਾਂ ਦਾ ਅਨੰਦ ਮਾਣ ਸਕਦੇ ਹਨ। ਬੈਂਸ ਨੇ ਦੱਸਿਆ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਰਵਾਇਤੀ ਪੰਜਾਬੀ ਪਹਿਰਾਵਾ ਅਤੇ ਪੁਰਾਤਨ ਸਿੱਖੀ ਸਰੂਪ ਨੂੰ ਦੇਖਣ ਦਾ ਮੌਕਾ ਵੀ ਮਿਲਦਾ ਹੈ। ਇਨ੍ਹਾਂ ਪੁਰਾਤਨ ਵੰਨਗੀਆਂ ਨੂੰ ਮਾਨਣ ਲਈ ਸੁਖਾਵਾਂ ਵਾਤਾਵਰਣ ਮੁਹੱਇਆਂ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਮੇਲਾ ਅਫਸਰ ਮਨੀਸ਼ਾ ਰਾਣਾ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ, ਸਹਾਇਕ ਮੇਲਾ ਅਫਸਰ ਦੀਪਾਂਕਰ ਗਰਗ,ਕਾਰਜਕਾਰੀ ਇੰ.ਟੂਰਿਜਮ ਬੀ.ਐਸ.ਚਾਨਾ, ਡਿਪਟੀ ਡਾਇਰੈਕਟਰ ਡੇਅਰੀ ਗੁਰਵਿੰਦਰਪਾਲ ਸਿੰਘ ਕਾਹਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਨਵਤੇਜ ਸਿੰਘ ਚੀਮਾ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cultural Heritage and Traditional CraftsHarjot BainsHola Mahallapro punjab tvpunjab cabinet ministerpunjab newspunjabi newsvirasat e khalsa
Share206Tweet129Share52

Related Posts

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026
Load More

Recent News

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.