ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਤੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਾਇਓ ਮੈਟ੍ਰਿਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣ ਨੂੰ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਬੇਰੋਕ ਕਰਨ ਦੀ ਹਦਾਇਤ ਦਿੱਤੀ ।
ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਤੋਂ ਕਰਮਚਾਰੀਆਂ ਦੀ ਬਾਇਓ ਮੈਟ੍ਰਿਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦਾ ਕੰਮ ਸਮੇਂ ਸਿਰ ਹੋ ਸਕੇ।
ਉਨ੍ਹਾਂ ਕਿਹਾ ਸ਼ੋਸਲ ਮੀਡੀਆ ਅਤੇ ਲੋਕਾਂ ਰਾਹੀਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਵੱਖ-ਵੱਖ ਦਫ਼ਤਰਾਂ ਦਾ ਸਟਾਫ ਟਾਈਮ ‘ਤੇ ਹਾਜ਼ਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਫ਼ਤਰ ਦੇ ਕਰਮਚਾਰੀਆਂ ਦੀ ਹਾਜ਼ਰੀ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਦਫ਼ਤਰ ਲੇਟ ਪਹੁੰਚਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਸਮੇਤ ਪਤਵੰਤੇ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h








